ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤਾ ਜਵਾਬ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਵਿਜੈ ਮਾਲਿਆ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਆਪਣਾ ਜਵਾਬ ਪੇਸ਼ ਕੀਤਾ। ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 9 ਹਜ਼ਾਰ ਕਰੋੜ ਰੁਪਏ ਹੜੱਪਣ ਵਾਲੇ ਵਿਜੈ ਮਾਲਿਆ ਨੂੰ 2018 ਤੱਕ ਭਾਰਤ ਲਿਆਂਦਾ ਜਾਵੇਗਾ।
ਉੱਧਰ ਸਰਕਾਰ ਦੇ ਜਵਾਬ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਲੰਘਣਾ ਮਾਮਲੇ ਵਿੱਚ ਮਾਲਿਆ ਦੀ ਗੈਰ ਹਾਜ਼ਰੀ ‘ਤੇ ਉਨ੍ਹਾਂ ਨੂੰ ਸਜ਼ਾ ਨਹੀਂ ਸੁਣਾਈ ਜਾ ਸਕਦੀ। ਅਸਲ ਵਿੱਚ ਸੁਪਰੀਮ ਕੋਰਟ ਨੇ ਅਦਾਲਤ ਦੇ ਆਦੇਸ਼ ਦੇ ਬਾਵਜ਼ੂਦ ਸੰਪਤੀ ਦਾ ਪੂਰਾ ਖੁਲਾਸਾ ਨਾ ਕਰਨ ‘ਤੇ ਵਿਜੈ ਮਾਲਿਆਨੂੰ ਉਲੰਘਣਾ ਦਾ ਦੋਸ਼ੀ ਮੰਨਿਆ। ਮਈ ਵਿੱਚ ਸੁਪਰੀਮ ਕੋਰਟ ਨੇ ਮਾਲਿਆ ਨੂੰ ਉਲੰਘਣਾ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।
ਅਦਾਲਤ ਨੇ ਮਾਲਿਆ ਨੂੰ 10 ਜੁਲਾਈ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ, ਪਰ ਇਸ ਆਦੇਸ਼ ਦਾ ਪਾਲਣ ਨਾ ਕਰਨ ‘ਤੇ ਉਨ੍ਹਾਂ ਨੂੰ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਸੀ। ਜਸਟਿਸ ਏ ਕੇ ਗੋਇਲ ਅਤੇ ਯੂਯੂ ਲਲਿਤ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਚ ਆਪਣਾ ਫੈਸਲਾ ਦੇਣਾ ਸੀ। ਪਰ ਮਾਲਿਆ ਅਦਾਤਲ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਟਾਲ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।