4 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਸ਼੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। Free Medical Checkup Camp: ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼੍ਰੀ ਕਿੱਕਰਖੇੜਾ ਵਿਖੇ 156ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 4 ਦਸੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ ਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿੱਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। Free Medical Checkup Camp
ਇਹ ਖਬਰ ਵੀ ਪੜ੍ਹੋ : Farmers Delhi Protests: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਪ੍ਰਸ਼ਾਸਨ ਅਲਰਟ! ਬਾਰਡਰ ’ਤੇ ਚੈਕਿੰਗ, ਲੱਗਿਆ ਲੰਬਾ ਜਾਮ!