Farmers News: ਕਿਸਾਨਾਂ ਨੂੰ ਨਹੀਂ ਮਿਲ ਰਹੀ ਐ ਹਰਿਆਣਾ ਤੇ ਦਿੱਲੀ ਤੋਂ ਇਜਾਜ਼ਤ

Farmers News
Farmers News

ਦਿੱਲੀ ਪੁਲਿਸ ਨੇ ਲੋਕ ਸਭਾ ਸੈਸ਼ਨ ਚੱਲਣ ਕਰਕੇ ਦਿੱਤਾ ਇਜਾਜ਼ਤ ਦੇਣ ਤੋਂ ਇਨਕਾਰ

ਕਿਸਾਨਾਂ ਨੂੰ ਨਹੀਂ ਮਿਲ ਰਹੀ ਐ ਹਰਿਆਣਾ ਤੇ ਦਿੱਲੀ ਤੋਂ ਇਜਾਜ਼ਤ, ਟਲ ਸਕਦੀ ਐ ਪੈਦਲ ਯਾਤਰਾ

Farmers News: (ਅਸ਼ਵਨੀ ਚਾਵਲਾ) ਚੰਡੀਗੜ। ਸੰਭੂ ਬਾਰਡਰ ’ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਲਈ ਹਰਿਆਣਾ ਸਰਕਾਰ ਵੱਲੋਂ ਰਸਤਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਕਿਉਂਕਿ ਹੁਣ ਤੱਕ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਧਰਨਾ ਲਾਉਣ ਲਈ ਥਾਂ ਅਤੇ ਇਜਾਜ਼ਤ ਹੀ ਨਹੀਂ ਦਿੱਤੀ ਗਈ ਹੈ। ਚਲਦੇ ਸ਼ੰਭੂ ਬਾਰਡਰ ’ਤੇ ਲੱਗੇ ਹੋਏ ਬਾਰਡਰ ਨੂੰ ਖੋਲਿਆ ਨਹੀਂ ਜਾਏਗਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਬਿਨਾਂ ਇਜਾਜ਼ਤ ਤੋਂ ਰਸਤਾ ਦੇਣ ਤੋਂ ਇਨਕਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਰਸਤਾ ਦੇਣ ਤੋਂ ਇਨਕਾਰ ਕਰਨ ਕਰਕੇ ਹੁਣ ਕਿਸਾਨਾਂ ਦੀ ਪੈਦਲ ਯਾਤਰਾ ਟਲ ਸਕਦੀ ਹੈ, ਕਿਉਂਕਿ ਕਿਸਾਨਾਂ ਨੇ ਵੀ ਕਿਸੇ ਵੀ ਤਰ੍ਹਾਂ ਦੀ ਲੜਾਈ ਕਰਨ ਦੀ ਥਾਂ ’ਤੇ ਸ਼ਾਂਤਮਈ ਤਰੀਕੇ ਨਾਲ ਪੈਦਲ ਯਾਤਰਾ ਲਈ ਰਸਤਾ ਲੈਣ ਦਾ ਐਲਾਨ ਕਰ ਦਿੱਤਾ ਹੈ, ਜਦੋਂ ਤੱਕ ਦਿੱਲੀ ਜਾਣ ਲਈ ਇਜਾਜ਼ਤ ਅਤੇ ਰਸਤਾ ਨਹੀਂ ਮਿਲੇਗਾ, ਉਸ ਸਮੇਂ ਤੱਕ ਕਿਸਾਨ ਪਹਿਲਾਂ ਵਾਂਗ ਸ਼ੰਭੂ ਵਿਖੇ ਹੀ ਰੁਕੇ ਰਹਿਣਗੇ। Farmers News

ਇਹ ਵੀ ਪੜ੍ਹੋ: International Youth Fair: ਪੀਏਯੂ ’ਚ ਯੁਵਕ ਮੇਲੇ ਦੌਰਾਨ ਦੋ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਚ ਚੱਲੇ ਘਸੁੰਨ-ਮੁੱਕੇ

ਜਾਣਕਾਰੀ ਅਨੁਸਾਰ ਸੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਵਲੋਂ 6 ਦਸੰਬਰ ਨੂੰ ਦਿੱਲੀ ਪੈਦਲ ਹੀ ਰਵਾਨਾ ਹੋਣ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਬਾਰੇ ਪੁੱਛਿਆ ਸੀ ਤਾਂ ਦਿੱਲੀ ਪੁਲਿਸ ਨਾਲ ਵੀ ਹਰਿਆਣਾ ਪੁਲਿਸ ਵੱਲੋਂ ਸੰਪਰਕ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਦੀ ਵਧੀਕ ਪੁਲਿਸ ਕਮਿਸ਼ਨਰ ਅਪੂਰਵਾ ਗੁਪਤਾ ਨੇ ਦਿੱਲੀ ਆਉਣ ਦੀ ਕਿਸਾਨਾਂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਦਿੱਲੀ ਵਿਖੇ ਇਸ ਸਮੇਂ ਲੋਕ ਸਭਾ ਅਤੇ ਰਾਜ ਸਭਾ ਦਾ ਸੈਸ਼ਨ ਚੱਲ ਰਿਹਾ ਹੈ, ਇਸ ਮੌਕੇ ਸੁਰੱਖਿਆ ਇੰਤਜ਼ਾਮ ਕਰਕੇ ਕਿਸਾਨਾਂ ਨੂੰ ਦਿੱਲੀ ਵਿਖੇ ਆ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਕਿਸਾਨਾਂ ਨੂੰ ਦਿੱਲੀ ਆਉਣ ਲਈ ਰਸਤਾ ਨਾ ਦੇਣ ਦੇ ਮਾਮਲੇ ਵਿੱਚ ਵੀ ਦਿੱਲੀ ਪੁਲਿਸ ਵਲੋਂ ਹਰਿਆਣਾ ਪੁਲਿਸ ਨਾਲ ਸੰਪਰਕ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। Farmers News

ਦਿੱਲੀ ਪੁਲਿਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਅੰਬਾਲਾ ਪੁਲਿਸ ਨੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨਾਲ ਸੋਮਵਾਰ ਨੂੰ ਮੀਟਿੰਗ ਕਰਦੇ ਹੋਏ ਕਿਹਾ ਹੈ ਕਿ ਜਦੋਂ ਤੱਕ ਦਿੱਲੀ ਪੁਲਿਸ ਕਿਸਾਨਾਂ ਨੂੰ ਲਿਖਤੀ ਰੂਪ ’ਚ ਵਿੱਚ ਇਜਾਜ਼ਤ ਨਹੀਂ ਦੇ ਦਿੰਦੀ ਹੈ ’ਤਾਂ ਉਸ ਸਮੇਂ ਤੱਕ ਹਰਿਆਣਾ ਵਿੱਚੋਂ ਲੰਘਣ ਲਈ ਰਸਤਾ ਨਹੀਂ ਦਿੱਤਾ ਜਾਏਗਾ।

ਨਹੀਂ ਚਾਹੁੰਦੇ ਕੋਈ ਵਿਵਾਦ, ਸ਼ਾਂਤ ਤਰੀਕੇ ਨਾਲ ਜਾਣਾ ਚਾਹੁੰਦੇ ਹਾਂ ਦਿੱਲੀ: ਪੰਧੇਰ

ਅੰਬਾਲਾ ਪੁਲਿਸ ਨਾਲ ਮੀਟਿੰਗ ਤੋਂ ਬਾਅਦ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਤਰਾਂ ਦਾ ਵਿਵਾਦ ਖੜਾ ਨਹੀਂ ਕਰਨਾ ਚਾਹੁੰਦੇ ਹਨ। ਕਿਸਾਨ ਸ਼ਾਂਤ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹੰਗਾਮਾ ਨਹੀਂ ਕਰਨਗੇ। ਇਸ ਲਈ ਦਿੱਲੀ ਅਤੇ ਹਰਿਆਣਾ ਪੁਲਿਸ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਰਸਤਾ ਨਹੀਂ ਦਿੱਤਾ ਜਾਏਗਾ, ਉਸ ਸਮੇਂ ਤੱਕ ਕਿਸਾਨਾਂ ਵੱਲੋਂ ਇਜਾਜ਼ਤ ਮਿਲਣ ਦਾ ਇੰਤਜ਼ਾਰ ਕੀਤਾ ਜਾਏਗਾ ਅਤੇ ਕੋਈ ਵੀ ਹਿੰਸਕ ਘਟਨਾ ਨਹੀਂ ਹੋਣ ਦਿੱਤੀ ਜਾਏਗੀ। ਉਨਾਂ ਨੇ ਕੇਂਦਰ ਸਰਕਾਰ ਨੂੰ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਵੀ ਕਿਹਾ ਹੈ ਤਾਂ ਕਿ ਸਾਰੇ ਮਸਲੇ ਦਾ ਹੱਲ਼ ਨਿਕਲ ਸਕੇ।

LEAVE A REPLY

Please enter your comment!
Please enter your name here