ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਕੀਤਾ ਲੋਕ ਸਮਰਪਿਤ
(ਸੱਚ ਕਹੂੰ ਨਿਊਜ਼) ਮੋਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲੋਕ ਸਮਰਪਿਤ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ 5 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦਾ ਉਦਘਾਟਨ ਵੀ ਕੀਤਾ। CM Bhagwant Mann
ਇਹ ਵੀ ਪੜ੍ਹੋ: Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ
ਇਸ ਦੌਰਾਨ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਦੀ ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ’ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਹਵਾਈ ਅੱਡੇ ‘ਤੇ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੂਰੇ ਦੇਸ਼ ਦੇ ਨੌਜਵਾਨਾਂ ਲਈ ਰੋਲ ਮਾਡਲ ਹਨ। ਉਨ੍ਹਾਂ ਨੂੰ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਫਾਂਸੀ ਦਿੱਤੀ ਗਈ ਸੀ। ਉਹ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਨੌਜਵਾਨਾਂ ਲਈ ਰੋਲ ਮਾਡਲ ਬਣੇ ਰਹਿਣਗੇ। ਉਨ੍ਹਾਂ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਏਅਰਪੋਰਟ ਦਾ ਨਾਂਅ ਲੰਮਕਾ ਕੇ ਰੱਖਿਆ ਹੋਇਆ ਸੀ। ਅਸੀਂ ਸੱਤਾ ਸੰਭਾਲਦਿਆਂ ਹੀ ਇਸ ਦੀ ਪ੍ਰਵਾਨਗੀ ਲੈ ਲਈ।