Malout News: ਜ਼ਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 170 ਮੋਬਾਇਲ ਫੋਨ ਕੀਤੇ ਟਰੇਸ

Malout News
Malout News: ਜ਼ਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 170 ਮੋਬਾਇਲ ਫੋਨ ਕੀਤੇ ਟਰੇਸ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਮੋਬਾਇਲ ਮਾਲਕਾਂ ਨੂੰ ਸੌਂਪੇ ਟਰੇਸ ਕੀਤੇ ਗਏ ਮੋਬਾਇਲ ਫੋਨ | Malout News

  • ਹੁਣ ਤੱਕ 720 ਮੋਬਾਇਲ ਫੋਨ ਟਰੇਸ ਕਰਕੇ ਸੌਂਪੇ ਜਾ ਚੁੱਕੇ ਹਨ ਮਾਲਕਾਂ ਨੂੰ

ਮਲੋਟ (ਮਨੋਜ)। Malout News: ਸ਼੍ਰੀ ਗੋਰਵ ਯਾਦਵ ਆਈਪੀਐਸ, ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਆਈਪੀਐਸ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹੇ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ ਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿੱਥੇ ਹੁਣ ਤੱਕ ਤਕਰੀਬਨ 720 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ।

ਇਹ ਖਬਰ ਵੀ ਪੜ੍ਹੋ : Haryana-Punjab Weather News: ਪੰਜਾਬ-ਹਰਿਆਣਾ ’ਚ ਇਸ ਇਸ ਦਿਨ ਤੋਂ ਬਦਲੇਗਾ ਮੌਸਮ, ਸਰਗਰਮ ਹੋਵੇਗਾ ਵੈਸਟਰਨ ਡਿਸਟਰਬੈਂਸ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਉੱਥੇ ਹੀ ਅੱਜ ਸੀਈਆਈਆਰ ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 170 ਮੋਬਾਇਲ ਫੋਨ ਟਰੇਸ ਕਰਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ, ਇਸ ਮੌਕੇ ਸ. ਮਨਮੀਤ ਸਿੰਘ ਢਿੱਲੋ ਐਸਪੀ(ਡੀ), ਰਮਨਦੀਪ ਸਿੰਘ ਡੀਐਸਪੀ (ਡੀ), ਐਸਆਈ ਰਵਿੰਦਰ ਕੌਰ ਇੰਚਾਰਜ ਟੈਕਨੀਕਲ ਸੈੱਲ, ਰੀਡਰ ਅਜੀਤਪਾਲ ਤੇ ਟੈਕਨੀਕਲ ਟੀਮ ਹਾਜ਼ਰ ਸੀ, ਇਸ ਮੌਕੇ ਤੁਸ਼ਾਰ ਗੁਪਤਾ ਆਈਪੀਐਸ, ਸੀਨੀਅਰ ਕਪਤਾਨ ਪੁਲਿਸ, ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਤੇ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸ਼ੂਲ ਹੋਈਆਂ ਸਨ।

Malout News

ਇਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਸੀਈਆਈਆਰ ਪੋਰਟਲ ਤੇ ਟਰੇਸਿੰਗ ਤੇ ਲਾਇਆ ਗਿਆ ਸੀ, ਜਿਸ ’ਤੇ 170 ਮੋਬਾਇਲ ਫੋਨ ਚੱਲਦੇ ਪਾਏ ਗਏ, ਇਹ ਮੋਬਾਇਲ ਫੋਨ ਟਰੇਸ ਕਰਕੇ ਅੱਜ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ, ਜਿਲ੍ਹਾ ਪੁਲਿਸ ਮੁੱਖੀ ਵੱਲੋਂ ਅੱਜ ਆਪਣੇ ਦਫਤਰ ਮੋਬਾਈਲ ਮਾਲਕਾਂ ਨੂੰ ਬੁਲਾ ਕੇ ਲੱਭੇ ਗਏ ਮੋਬਾਇਲ ਫੋਨ ਉਹਨਾ ਨੂੰ ਸੌਂਪੇ ਗਏ, ਇਸ ਮੌਕੇ ਮੋਬਾਇਲ ਦੇ ਮਾਲਕਾ ਵੱਲੋਂ ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ।

ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈਐਮਈਆਈ ਨੰਬਰ, ਕੰਪਨੀ ਤੇ ਮੋਬਾਇਲ ’ਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ’ਚ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦਾ ਮੋਬਾਇਲ ਫੋਨ ਟਰੇਸਿੰਗ ’ਤੇ ਲਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ, ਜ਼ਿਲ੍ਹਾ ਪੁਲਿਸ ਮੁੱਖੀ ਨੇ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਿਆ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਇਆ ਜਾਵੇ।

LEAVE A REPLY

Please enter your comment!
Please enter your name here