Laharagaga News: (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾਗਾਗਾ ਇਲਾਕੇ ਦੀਆਂ ਸਮੂਹ ਜਨਤਕ ਜਥੇਬੰਦੀਆਂ ਵੱਲੋਂ 1158 ਸਹਾਇਕ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਫਰੰਟ ਦੇ ਸਾਥੀਆਂ ਨੂੰ ਭਗਵੰਤ ਮਾਨ ਦੀ ਕੋਠੀ ਮੂਹਰੇ ਮਰਨ ਵਰਤ ਤੋਂ ਚੁੱਕ ਕੇ ਗ੍ਰਿਫਤਾਰ ਕਰਕੇ ਲਹਿਰਾਗਾਗਾ ਥਾਣੇ ਅੰਦਰ ਬੰਦ ਕਰਨ ਵਿਰੁੱਧ ਐਸਡੀਐਮ ਦਫ਼ਤਰ ਲਹਿਰਾਗਾਗਾ ਵਿਖੇ ਪੇਸ਼ ਕਰਨ ਸਮੇਂ ਸਾਥੀਆਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸਾਰੀਆਂ ਹੀ ਜਥੇਬੰਦੀਆਂ ਨੇ ਭਗਵੰਤ ਮਾਨ ਸਰਕਾਰ ਦੀ ਰੁਜ਼ਗਾਰ ਮੰਗ ਰਹੇ ਪ੍ਰੋਫੈਸਰ ਸਾਥੀਆਂ ਸਾਥੀਆਂ ਨੂੰ ਗਿ੍ਰਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। Laharagaga News
ਉਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਰੁਜ਼ਗਾਰ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਸਾਰੇ ਹੀ ਟੈਸਟ ਪਾਸ ਕਰ ਚੁੱਕੇ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਜਿਨਾਂ ਨੂੰ ਕਿ ਸਿਰਫ ਸਟੇਸ਼ਨ ਹੀ ਦਿੱਤੇ ਜਾਣੇ ਹਨ, ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਇਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਸੋ ਸਾਰੀਆਂ ਹੀ ਜਥੇਬੰਦੀਆਂ ਨੇ ਇਹਨਾਂ ਸਾਥੀਆਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਇਹਨਾਂ ਦੇ ਘੋਲ ਦੀ ਜ਼ਬਰਦਸਤ ਹਮਾਇਤ ਕੀਤੀ ਗਈ। ਲਗਾਤਾਰ ਇੱਕ ਘੰਟਾ ਪ੍ਰੋਫੈਸਰ ਸਾਥੀਆਂ ਨੂੰ ਗਿ੍ਰਫਤਾਰ ਕਰ ਰਹੀ ਗੱਡੀ ਦਾ ਘਿਰਾਓ ਕੀਤਾ ਗਿਆ। Laharagaga News
ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਬਜੀਤ ਸ਼ਰਮਾ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਖੋਖਰ ਅਤੇ ਜਗਜੀਤ ਸਿੰਘ ਲੋਕ ਚੇਤਨਾ ਮੰਚ ਲਹਿਰਾਗਾਗਾ ਵੱਲੋਂ ਲਛਮਣ ਸਿੰਘ ਅਲੀ ਸੇਰ, ਰਘਵੀਰ ਸਿੰਘ ਭੁਟਾਲ, ਬਲਦੇਵ ਸਿੰਘ ਪੇਂਡੂ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਜਲੂਰ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਪੂਰਨ ਸਿੰਘ ਖਾਈ ਪੈਨਸ਼ਨ ਯੂਨੀਅਨ ਦੇ ਸਾਥੀ ਗੁਰਚਰਨ ਸਿੰਘ ਗਿੱਦੜਆਣੀ ਅਤੇ ਹੋਰ ਬਹੁਤ ਸਾਰੇ ਸਾਥੀ ਹਾਜ਼ਰ ਸਨ। ਉਹਨਾਂ ਮੰਗ ਕੀਤੀ ਕਈ ਗਿ੍ਰਫਤਾਰ ਕੀਤੇ ਗਏ ਸਾਰੇ ਹੀ ਪ੍ਰੋਫੈਸਰ ਸਾਹਿਬਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਦੇ ਹੋਏ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ।