ਅੰਬਾਲਾ ’ਚ 9 ਦਸੰਬਰ ਤੱਕ ਇੰਟਰਨੈੱਟ ਬੰਦ
Internet Shutdown: ਅੰਬਾਲਾ। ਸ਼ੰਭੂ ਬਾਰਡਰ ‘ਤੇ ਵੀ ਕਿਸਾਨਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਵੱਲੋਂ ਦੁਪਹਿਰ 1 ਵਜੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਹਰਿਆਣਾ ਪੁਲਿਸ ਵੱਲੋਂ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਅੰਬਾਲਾ ਦੇ ਕਈ ਪਿੰਡਾਂ ’ਚ ਇੰਟਨੈਟ ਵੀ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ 9 ਦਸੰਬਰ ਤੱਕ ਇੰਟਰਨੈਟ ਬੰਦ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ-ਏਕਤਾ ਅਤੇ ਹਰਿਆਣਾ ਦੀਆਂ ਹੋਰ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੈਨਰ ਹੇਠ ਦਿੱਲੀ ਵੱਲ ਵਧਣਗੀਆਂ। ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਦੇ ਨਾਲ-ਨਾਲ ਹਰਿਆਣਾ ਦੇ ਅੰਬਾਲਾ ਅਤੇ ਸਰਸਾ ਜ਼ਿਲ੍ਹਿਆਂ ਤੋਂ ਵੀ ਕਿਸਾਨ ਸ਼ੰਭੂ ਸਰਹੱਦ ‘ਤੇ ਆਉਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ ਲਈ ਸਰਕਾਰ ਨੇ ਹਟਾਈ ਇਹ ਸ਼ਰਤ, ਜਾਣੋ
ਇਸੇ ਦੌਰਾਨ ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਕਿਸਾਨ ਦਿੱਲੀ ਵੱਲ ਵਧਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਨੇ ਪਹਿਲਾਂ ਕੌਮੀ ਰਾਜਧਾਨੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਸੀ।