Shambu Border News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦਿੱਲੀ ਕੂਚ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਪਿੱਛੇ ਹਟਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ। ਬਾਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਅੱਥਰੂ ਸੁੱਟੇ ਜਾ ਰਹੇ ਹਨ ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ ਜਿਨਾਂ ਨੂੰ ਕਿ ਐਂਬੂਲੈਂਸ ਰਾਹੀਂ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਪਿੱਛੇ ਧੱਕਣ ਲਈ ਲਗਾਤਾਰ ਅੱਥਰੂ ਗੈਸ ਦੇ ਗੋਲਿਆਂ ਦੀ ਬਰਸਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ ਲਈ ਸਰਕਾਰ ਨੇ ਹਟਾਈ ਇਹ ਸ਼ਰਤ, ਜਾਣੋ
ਇਸ ਦੇ ਨਾਲ ਹੀ 101 ਕਿਸਾਨਾਂ ਦੇ ਜਥੇ ਵੱਲੋਂ ਕਈ ਅੱਥਰੂ ਗੈਸ ਦੇ ਗੋਲਿਆਂ ਉੱਪਰ ਪਾਣੀ ਅਤੇ ਬੋਰੀਆਂ ਨਾਲ ਉਹਨਾਂ ਨੂੰ ਡੈਮੇਜ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ ਹਰਿਆਣਾ ਪੁਲਿਸ ਨੂੰ ਇਹ ਆਖਿਆ ਗਿਆ ਹੈ ਕਿ ਉਨਾਂ ਨੂੰ ਦਿੱਲੀ ਪੈਦਲ ਜਾਣ ਦਿੱਤਾ ਜਾਵੇ ਅਤੇ ਚਾਰ ਫੁੱਟ ਦਾ ਰਸਤਾ ਦੇ ਦਿੱਤਾ ਜਾਵੇ ਪਰ ਹਰਿਆਣਾ ਪੁਲਿਸ ਵੱਲੋਂ 13 ਫਰਵਰੀ ਦੀ ਤਰ੍ਹਾਂ ਹੀ ਇੱਥੇ ਕਿਸਾਨਾਂ ਉੱਪਰ ਗੈਸ ਦੇ ਗੋਲੇ ਸੁੱਟ ਕੇ ਪੂਰਾ ਜੁਲਮ ਢਾਹਿਆ ਜਾ ਰਿਹਾ ਹੈ।
ਹਰਿਆਣਾ ਪੁਲਿਸ ਵੱਲੋਂ ਘੱਗਰ ਦਰਿਆ ’ਤੇ ਵੀ ਪੂਰੀ ਸੁਰੱਖਿਆ
ਕਿਸਾਨ ਸ਼ੰਭੂ ਬਾਰਡਰ ਤੇ ਹਰਿਆਣਾ ਵੱਲੋਂ ਲਾਈਆਂ ਰੋਕਾਂ ਨੇੜੇ ਪੁੱਜ ਗਏ ਹਨ ਅਤੇ ਪੁਲਿਸ ਵੱਲੋਂ ਉਨਾਂ ਨੂੰ ਰੋਕ ਲਿਆ ਗਿਆ ਹੈ। ਪੁਲਿਸ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਚੱਲ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਧਾਰਾ 144 ਲੱਗੀ ਹੋਈ ਹੈ। ਜਿਸ ਕਾਰਨ ਪੰਜ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਇਧਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪੈਦਲ ਅਤੇ ਨਿਹੱਥੇ ਹੀ ਅੱਗੇ ਵਧ ਰਹੇ ਹਨ ਇਸ ਲਈ ਉਨਾਂ ਨੂੰ ਅੱਗੇ ਵਧਣ ਦਿੱਤਾ ਜਾਵੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਆਪਸੀ ਕਸਮ ਕਸ ਜਾਰੀ ਹੈ। ਹਰਿਆਣਾ ਪੁਲਿਸ ਵੱਲੋਂ ਘੱਗਰ ਦਰਿਆ ’ਤੇ ਵੀ ਪੂਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਕਿਸਾਨ ਘੱਗਰ ਦੇ ਰਸਤਿਓਂ ਵੀ ਹਰਿਆਣਾ ਵਿੱਚ ਐਂਟਰੀ ਨਾ ਹੋ ਸਕੇ