ਦਿੱਲੀ ਸਾਡੀ ਰਾਜਧਾਨੀ ਹੈ, ਦਿੱਲੀ ਇਕੱਲੇ ਕੇਂਦਰ ਸਰਕਾਰ ਦੀ ਨਹੀਂ, ਇਹ ਸਮੁੱਚੇ ਭਾਰਤ ਦੇ ਲੋਕਾਂ ਦੀ ਹੈ : ਆਗੂ | Farmers News Update
Farmers News Update: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਅੱਜ ਸੁਨਾਮ ਦੀ ਦਾਣਾ ਮੰਡੀ ਵਿੱਚ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ੰਬੂ ਬਾਰਡਰ ’ਤੇ ਜੋ ਕਿਸਾਨ ਸ਼ਾਂਤਮਈ ਦਿੱਲੀ ਨੂੰ ਪੈਦਲ ਜਾ ਰਹੇ ਸਨ। ਇੰਨਾ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸਹਿ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਲਾਠੀ ਚਾਰਜ ਕੀਤਾ, ਅਥਰੂ ਗੈਸ ਦੇ ਗੋਲੇ ਦਾਗੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਪੁਲਿਸ ਦੇ ਇਸ ਜਾਬਰ ਦੀ ਸਖਤ ਨਿਖੇਧੀ ਕਰਦੀ ਹੈ। ਕਿਉਂਕਿ ਹੱਕ ਮੰਗਦੇ ਲੋਕਾਂ ਦਾ ਇਹ ਅਧਿਕਾਰ ਹੈ ਕਿ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰ ਸਕਦੇ ਹਨ ਪਰ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਇਨਾ ਜਬਰ ਕੀਤਾ ਕਿ ਜਿਵੇਂ ਕਿ ਇਹ ਕਿਸਾਨ ਭਾਰਤ ਦੇ ਨਾਗਰਿਕ ਨਾ ਹੋਣ।
ਇਹ ਵੀ ਪੜ੍ਹੋ: Punjab: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਸਬੰਧੀ ਨਵੇਂ ਆਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਦਿੱਲੀ ਸਾਡੀ ਰਾਜਧਾਨੀ ਹੈ ਇਸ ਲਈ ਦਿੱਲੀ ਕੇਂਦਰ ਸਰਕਾਰ ਦੀ ਨਹੀਂ ਹੈ। ਇਹ ਸਮੁੱਚੇ ਭਾਰਤ ਦੇ ਲੋਕਾਂ ਦੀ ਹੈ ਅੱਜ ਦੇ ਆਰਥੀ ਫੂਕ ਪ੍ਰੋਗਰਾਮ ਦੀ ਅਗਵਾਈ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕੀਤੀ। ਇਸ ਮੌਕੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਿਲ੍ਹੇ ਦੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਦੇ ਆਗੂ ਰਾਮ ਸਰਨ ਸਿੰਘ ਉਗਰਾਹਾਂ, ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਅਤੇ ਸਮੂਹ ਸੁਨਾਮ ਬਲਾਕ ਦੀਆਂ ਇਕਾਈਆਂ ਹਾਜ਼ਰ ਸਨ। Farmers News Update