21 ਦਸੰਬਰ ਨੂੰ ਪੈਣਗੀਆਂ ਵੋਟਾਂ
- ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Municipal Election Punjab: ਪੰਜਾਬ ’ਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਬੁਲਾ ਕੇ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 5 ਜ਼ਿਲ੍ਹਿਆਂ ’ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ’ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ ’ਚ ਨਾਮਜ਼ਦਗੀਆਂ 9 ਦਸੰਬਰ ਭਾਵ ਭਲਕੇ ਤੋਂ ਸ਼ੁਰੂ ਹੋਣਗੀਆਂ।
ਇਹ ਖਬਰ ਵੀ ਪੜ੍ਹੋ : Expressway News: ਇਹ ਸੂਬੇ ਨੂੰ ਮਿਲੇਗਾ ਇੱਕ ਹੋਰ ਐਕਸਪ੍ਰੈਸਵੇਅ ਦਾ ਤੋਹਫਾ, 9 ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ, 2026 ..
ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ’ਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ-ਨਿਗਮ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ। Municipal Election Punjab
ਈਵੀਐਮ ਰਾਹੀਂ ਪੈਣਗੀਆਂ ਵੋਟਾਂ | Municipal Election Punjab
ਪ੍ਰੈੱਸ ਕਾਨਫਰੰਸ ’ਚ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਚੋਣਾਂ ਈਵੀਐਮ ਰਾਹੀਂ ਹੋਣੀਆਂ ਹਨ, ਇਸ ਲਈ ਮਸ਼ੀਨਾਂ ਤਿਆਰ ਕਰਨੀਆਂ ਪੈਣਗੀਆਂ। ਕਮਿਸ਼ਨ ਨੇ ਨਵੀਨਤਮ ਮਸ਼ੀਨਾਂ ਖਰੀਦੀਆਂ ਹਨ। ਚੋਣ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਸ਼ੁਰੂ ਹੋ ਜਾਵੇਗਾ। ਵੋਟਰ ਸੂਚੀਆਂ ਸੁਧਾਈ ਲਈ ਭੇਜ ਦਿੱਤੀਆਂ ਗਈਆਂ ਹਨ। ਤਾਜ਼ਾ ਪ੍ਰਕਾਸ਼ਨ 7 ਦਸੰਬਰ ਨੂੰ ਕੀਤਾ ਗਿਆ ਹੈ।
5 ਸ਼ਹਿਰਾਂ ’ਚ ਹੋਵੇਗੀ ਵੋਟਿੰਗ | Municipal Election Punjab
ਚੋਣ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ ’ਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ’ਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ’ਚੋਂ 19.50 ਲੱਖ ਮਰਦ ਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ। ਚੋਣਾਂ ਤੋਂ ਬਾਅਦ ਨਗਰ ਨਿਗਮ ’ਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ’ਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ ’ਤੇ 3 ਵਿਅਕਤੀ ਹੋਣਗੇ।
ਜੇਕਰ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਕਮਿਸ਼ਨਰ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਅਸਲਾ ਤੇ ਅਸਲਾ ਰੱਖਣ ਵਾਲਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਤੋਂ ਲੈ ਕੇ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਇਹ ਹੁਕਮ ਭੇਜੇ ਗਏ ਹਨ। ਡੀਸੀ ਦਫ਼ਤਰਾਂ ਨੂੰ ਆਪਣੇ ਪੱਧਰ ’ਤੇ ਹਥਿਆਰ ਜਮ੍ਹਾਂ ਕਰਵਾਉਣ ਦਾ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। Municipal Election Punjab