ਚੰਡੀਗੜ੍ਹ (ਸੱਚ ਕਹੂੰ ਨਿਊਜ਼)। Chandigarh: ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਐਤਵਾਰ ਰਾਤ ਅੰਮ੍ਰਿਤਸਰ ਸਰਹੱਦ ’ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਨੀਮ ਫੌਜੀ ਬਲ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਹੋਏ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਹਾਵਾ ਵਿਖੇ ਸਰਹੱਦੀ ਸੁਰੱਖਿਆ ਵਾੜ ਦੇ ਨੇੜੇ ਆਉਂਦੇ ਵੇਖਿਆ। ਸਿਪਾਹੀਆਂ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਵਾੜ ਵੱਲ ਭੱਜਦਾ ਰਿਹਾ, ਇਸ ਲਈ ਉਨ੍ਹਾਂ ਨੇ ਗੋਲੀ ਚਲਾ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੀਐਸਐਫ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਇੱਕ ਬੈਗ ਮਿਲਿਆ ਜਿਸ ’ਚ ਕੁਝ ਕੱਪੜੇ ਸਨ। ਉਸ ਦੀ ਲਾਸ਼ ਨੂੰ ਅਗਲੇਰੀ ਕਾਰਵਾਈ ਲਈ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ। Chandigarh
ਇਹ ਖਬਰ ਵੀ ਪੜ੍ਹੋ : Human Rights Day 2024: ਮਨੁੱਖਤਾ ਦੀ ਸੁਰੱਖਿਆ ਤੇ ਅਧਿਕਾਰਾਂ ਲਈ ਕੌਣ ਲੜੇ?