ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਡਿਪਟੀ ਕਮਿਸ਼ਨਰ ਨੇ ‘ਕਾਰਨ ਦੱਸੋ ਨੋਟਿਸ’ ਕਰਵਾਏ ਜਾਰੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਬੁੱਧਵਾਰ ਨੂੰ ਅਚਾਨਕ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੱਖ-ਵੱਖ ਸਰਕਾਰੀ ਦਫ਼ਤਾਰੀ ਅਚਨਚੇਤੀ ਚੈਕਿੰਗ ਕੀਤੀ। ਇਸ ਦੌਰਾਨ 48 ਮੁਲਾਜ਼ਮ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਜੋਰਵਾਲ ਨੇ ਫੌਰੀ ਕਾਰਵਾਈ ਕਰਦਿਆਂ ਗੈਰ-ਹਾਜ਼ਰ ਮੁਲਾਜਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਵਾਏ। ਜੋਰਵਾਲ ਨੇ ਸਵੇਰੇ 9:10 ਵਜੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਤੇ ਰੋਹਿਤ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਕ੍ਰਿਤਿਕਾ ਗੋਇਲ ਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਅੰਦਰ ਕਈ ਦਫਤਰਾਂ ਦੀ ਚੈਕਿੰਗ ਕੀਤੀ।
ਇਹ ਖਬਰ ਵੀ ਪੜ੍ਹੋ : Rajasthan Railway: ਜੋਧਪੁਰ ਰੇਲਵੇ ਸਟੇਸ਼ਨ ’ਤੇ ਨਵੇਂ ਪਲੇਟਫਾਰਮ ਦਾ ਨਿਰਮਾਣ ਸ਼ੁਰੂ, ਵਧਣਗੀਆਂ ਸਹੂਲਤਾਂ, ਮਿਲਿਆ 32 ਕਰ…
ਖੁਦ ਐਮਏ ਸ਼ਾਖਾ, ਐਚਆਰਏ ਸ਼ਾਖਾ, ਪੀਐਫ ਸ਼ਾਖਾ, ਈਏ ਸ਼ਾਖਾ, ਡੀਆਰਏ ਸ਼ਾਖਾ, ਨਾਜ਼ਰ, ਡੀਟੀਓ ਦਫ਼ਤਰ ਤੇ ਹੋਰਾਂ ਸਮੇਤ ਸਾਰੀਆਂ ਸ਼ਾਖਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਅਮਰਜੀਤ ਬੈਂਸ ਤੇ ਰੋਹਿਤ ਗੁਪਤਾ ਨੇ ਕੰਪਲੈਕਸ ਦੀ ਪਹਿਲੀ ਤੇ ਦੂਜੀ ਮੰਜ਼ਿਲ ’ਤੇ ਸਥਿਤ ਕਈ ਦਫ਼ਤਰਾਂ ਦਾ ਨਿਰੀਖਣ ਕੀਤਾ। ਅਚਨਚੇਤੀ ਇਸ ਚੈਕਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ 48 ਮੁਲਾਜ਼ਮ ਡਿਊਟੀ ’ਤੇ ਮੌਜੂਦ ਨਹੀਂ ਸਨ। ਜਿੰਨ੍ਹਾਂ ਨੂੰ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਾਰਨ ਦੱਸੋ ਨੋਟਿਸ ਜਾਰੀ ਕਰਵਾ ਦਿੱਤੇ ਹਨ। ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਡਿਊਟੀਆਂ ’ਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੋ ਕਰਮਚਾਰੀ ਆਪਣੀ ਜ਼ਿੰਮੇਵਾਰੀ ਪ੍ਰਤੀ ਸੰਜੀਦਗੀ ਨਹੀਂ ਦਿਖਾਉਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। Ludhiana News