Punjab News: ਮਾਨਸਾ (ਸੁਖਜੀਤ ਮਾਨ)। ਪੰਜਾਬ ਤੇ ਗੈਂਗਸਟਰਾਂ ਵਿਚਕਾਰ ਇੱਕ ਵਾਰ ਫਿਰ ਐਨਕਾਊਂਟਰ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ ਦੇ ਮਾਨਸਾ ਦੇ ਬੁਢਲਾਡਾ ਕਸਬੇ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਖੁਸ਼ਕਿਸਮਤੀ ਨਾਲ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਗੁਪਤ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ, ਇਸੇ ਦੌਰਾਨ ਮਾਨਸਾ ’ਚ ਗੈਂਗਸਟਰਾਂ ਨੇ ਪਹਿਲਾਂ ਪੁਲਿਸ ਦੀ ਗੱਡੀ ਨੂੰ ਧੱਕਾ ਮਾਰ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
ਇਹ ਖਬਰ ਵੀ ਪੜ੍ਹੋ : Gabba Test: ਗਾਬਾ ਟੈਸਟ ਦੇ ਸਾਰੇ ਦਿਨਾਂ ’ਤੇ ਮੀਂਹ ਦੀ ਸੰਭਾਵਨਾ
ਪੁਲਿਸ ਨੇ ਵੀ ਮੌਕੇ ’ਤੇ ਗੋਲੀਬਾਰੀ ਕਰਕੇ ਜਵਾਬੀ ਕਾਰਵਾਈ ਕੀਤੀ ਪਰ ਗੈਂਗਸਟਰ ਭੱਜਣ ’ਚ ਕਾਮਯਾਬ ਹੋ ਗਏ। ਗੱਡੀ ’ਚ ਸਵਾਰ ਗੈਂਗਸਟਰਾਂ ਦੀ ਪਛਾਣ ਜੱਸਾ ਨਾਨਕਸਰੀਆ ਵਜੋਂ ਹੋਈ ਹੈ। ਇਸ ਦੌਰਾਨ ਉਸ ਦੇ ਨਾਲ 4 ਹੋਰ ਸਾਥੀ ਵੀ ਮੌਜੂਦ ਸਨ। ਗੈਂਗਸਟਰ ਬਠਿੰਡਾ ਨਾਲ ਸਬੰਧਤ ਦੱਸੇ ਜਾਂਦੇ ਹਨ ਤੇ ਪੁਲਿਸ ਵੀ ਬਠਿੰਡਾ ਤੋਂ ਇਨ੍ਹਾਂ ਦਾ ਪਿੱਛਾ ਕਰ ਰਹੀ ਸੀ। ਫਿਲਹਾਲ ਪੁਲਿਸ ਨੇ ਨਾਕਾਬੰਦੀ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਜੱਸਾ ਨਾਨਕਸਰੀਆ ਕਈ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਹੈ ਤੇ ਜ਼ਮਾਨਤ ’ਤੇ ਬਾਹਰ ਸੀ। Punjab News