ਕੈਂਪ ’ਚ ਪਹਿਲੇ ਦਿਨ ਤਿੰਨ ਹਜਾਰ ਤੋਂ ਵੱਧ ਮਰੀਜਾਂ ਦੀ ਹੋਈ ਅੱਖਾਂ ਦੀ ਜਾਂਚ
33rd Yaad-e-Murshid Free Eye Camp: (ਸੱਚ ਕਹੂੰ ਨਿਉੂਜ਼/ਸੁਨੀਲ ਵਰਮਾ) ਸਰਸਾ। ਮਹਾਨ ਸਮਾਜ ਸੁਧਾਰਕ ਅਤੇ ਸਰਵਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਵੀਰਵਾਰ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 33ਵਾਂ ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ’ ਸ਼ੁਰੂ ਹੋਇਆ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ’ਚ ਆਦਰਯੋਗ ਭੈਣ ਹਨੀਪ੍ਰੀਤ ਜੀ ਇੰਸਾਂ, ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀਆਰ ਨੈਨ ਇੰਸਾਂ, ਸੀਨੀਅਰ ਵਾਇਸ ਚੇਅਰਮੈਨ ਜਗਜੀਤ ਸਿੰਘ ਇੰਸਾਂ ਸਮੇਤ ਹੋਰ ਪ੍ਰਬੰਧਕੀ ਕਮੇਟੀ ਦੇ ਮੈਂਬਰ, ਕੈਂਪ ’ਚ ਸੇਵਾਵਾਂ ਦੇਣ ਪਹੁੰਚੇ ਡਾਕਟਰਾਂ ਅਤੇ ਸਾਧ-ਸੰਗਤ ਨੇ ਅਰਦਾਸ ਬੋਲ ਕੇ ਤੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਾ ਕੇ ਵਿਸ਼ਾਲ ਅੱਖਾਂ ਦੀ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ।
ਮਹਿਲਾ ਤੇ ਪੁਰਸ਼ ਮਰੀਜਾਂ ਲਈ ਬਣਾਏ ਗਏ ਵੱਖ-ਵੱਖ ਕੈਬਿਨਾਂ ’ਚ ਦੇਸ਼ ਦੇ ਸਪੈਸ਼ਲਿਸਟ ਅਤੇ ਸੁਪਰ ਸਪੈਸ਼ਲਿਸਟ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਸ਼ੁਰੂ ਕੀਤੀ। ਕੈਂਪ ’ਚ ਚਿੱਟਾ ਮੋਤੀਆ, ਕਾਲਾ ਮੋਤੀਆ, ਪਰਦੇ ਦੀ ਜਾਂਚ ਸਮੇਤ ਅੱਖਾਂ ਦੀਆਂ ਹੋਰ ਬਿਮਾਰੀਆਂ ਸਬੰਧੀ ਜਾਂਚ ਕੀਤੀ ਗਈ ਕੈਂਪ ਦੇ ਪਹਿਲੇ ਦਿਨ ਤੱਕ 3000 ਤੋਂ ਵੱਧ ਮਰੀਜਾਂ ਦੀ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਮਰੀਜਾਂ ਨੂੰ ਚਸ਼ਮੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਸ਼ੁੱਕਰਵਾਰ 13 ਦਸੰਬਰ ਤੋਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਧੁਨਿਕ ਆਪ੍ਰੇਸ਼ਨ ਥਿਏਟਰ ’ਚ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਸ਼ੁਰੂ ਹੋਣਗੇ।
ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ 13 ਦਸੰਬਰ 1991 ਨੂੰ ਚੋਲਾ ਬਦਲ ਕੇ ਅਨਾਮੀ ਜਾ ਸਮਾਏ ਆਪ ਜੀ ਦੀ ਪਵਿੱਤਰ ਯਾਦ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਡੇਰਾ ਸੱਚਾ ਸੌਦਾ ਦੁਆਰਾ ਸਾਲ 1992 ਤੋਂ ਹਰ ਸਾਲ ਯਾਦ-ਏ-ਮੁਰਸ਼ਿਦ ਫਰੀ ਆਈ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ। ਹੁਣ ਤੱਕ ਇਸ ਕੈਂਪ ਰਾਹੀਂ 30 ਹਜਾਰ ਮਰੀਜਾਂ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਦੀ ਹਨੇਰੀ ਜ਼ਿੰਦਗੀਆਂ ’ਚ ਰੌਸ਼ਨੀ ਭਰੀ ਜਾ ਚੁੱਕੀ ਹੈ ਇਸ ਤੋਂ ਇਲਾਵਾ ਲੱਖਾਂ ਲੋਕ ਮੁਫ਼ਤ ਜਾਂਚ ਕਰਵਾ ਕੈਂਪ ਦਾ ਲਾਭ ਉਠਾ ਚੁੱਕੇ ਹਨ।
Read Also : ਰੂਹਾਨੀਅਤ: ਪਰਮਾਤਮਾ ਦੇ ਨਾਮ ਨਾਲ ਚੜ੍ਹੋਗੇ ਸਫ਼ਲਤਾ ਦੀਆਂ ਪੌੜੀਆਂ
ਕੈਂਪ ਵਿੱਚ ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਸ਼ੁੱਕਰਵਾਰ 13 ਦਸੰਬਰ ਤੋਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿੱਚ ਬਣੇ ਆਧੁਨਿਕ ਅਪਰੇਸ਼ਨ ਥੀਏਟਰ ਵਿੱਚ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਸ਼ੁਰੂ ਹੋ ਜਾਣਗੇ। ਕੈਂਪ ਵਿੱਚ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਮਰੀਜ਼ਾਂ ਦੀ ਸੇਵਾ ਸੰਭਾਲ ਕਰਨ ਵਿੱਚ ਲੱਗੇ ਹੋਏ ਹਨ।
33rd Yaad-e-Murshid Free Eye Camp
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਨੇਤਰ ਰੋਗਾਂ ਦੇ ਮਾਹਿਰ ਡਾ. ਮੋਨਿਕਾ ਗਰਗ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਪਿਛਲੇ 32 ਸਾਲਾਂ ਤੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਰੋਸ਼ਨੀ ਲਿਆਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਹ 33ਵਾਂ ਕੈਂਪ ਹੈ, ਜਿਸ ਵਿੱਚ ਵੱਖ-ਵੱਖ ਮੈਡੀਕਲ ਕਾਲਜਾਂ ਦੇ ਅੱਖਾਂ ਦੇ ਮਾਹਿਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੈਂਪ ਵਿੱਚ ਚੁਣੇ ਗਏ ਮਰੀਜ਼ਾਂ ਦੇ ਚਿੱਟੇ ਮੋਤੀਏ ਦੀ ਸਰਜਰੀ ਸਮੇਤ ਹੋਰ ਅਪਰੇਸ਼ਨ ਕੀਤੇ ਜਾਣਗੇ। ਕੈਂਪ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਵੱਲੋਂ ਅਪਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਈਸੀਜੀ ਸਮੇਤ ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।
ਡੇਰਾ ਸੱਚਾ ਸੌਦਾ ਦੇ ਬੁਲਾਰੇ ਐਡਵੋਕੇਟ ਸੰਪੂਰਨ ਸਿੰਘ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਮਾਨਵਤਾ ਦੀ ਭਲਾਈ ਲਈ 167 ਕਾਰਜ ਕਰ ਰਿਹਾ ਹੈ। ਇਨ੍ਹਾਂ ਕਾਰਜਾਂ ਦੇ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਯਾਦ ਵਿਚ ਅੱਖਾਂ ਦਾ ਚਾਰ ਰੋਜ਼ਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ ਹੈ।
ਜਿਸ ਵਿੱਚ ਮਰੀਜਾਂ ਦੇ ਅਪਰੇਸ਼ਨ ਮੁਫਤ ਕੀਤੇ ਜਾਣਗੇ। ਪਿਛਲੇ ਦੋ ਦਿਨਾਂ ਤੋਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸੇਵਾ ਕਾਰਜਾਂ ਵਿੱਚ ਜੁਟੇ ਹੋਏ ਹਨ। ਸੇਵਾਦਾਰ ਮਰੀਜ਼ਾਂ ਨੂੰ ਖਾਣ-ਪੀਣ, ਦਵਾਈਆਂ ਸਮੇਤ ਸਾਰੀਆਂ ਸਹੂਲਤਾਂ ਦੇਣ ਵਿੱਚ ਲੱਗੇ ਹੋਏ ਹਨ।