Municipal Corporation Elections 2024: ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਵੱਲੋਂ ਈ.ਐਮ.ਐਮਜ਼ ਦੇ ਸਟਰਾਂਗ ਰੂਮ ਦਾ ਨਿਰੀਖਣ

Municipal-Corporation-Elections-2024
ਪਟਿਆਲਾ : ਚੋਣ ਨਿਗਰਾਨ ਅਨੰਦਿਤਾ ਮਿੱਤਰਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਨਗਰ ਨਿਗਮ ਚੋਣਾਂ-2024 ਲਈ ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਪਟਿਆਲਾ ਪੁੱਜੇ

Municipal Corporation Elections 2024: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ, ਸੀਨੀਅਰ ਆਈ.ਏ.ਐਸ. ਅਧਿਕਾਰੀ, ਸਹਿਕਾਰਤਾ ਵਿਭਾਗ ਦੇ ਸਕੱਤਰ ਤੇ ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ ਅਨੰਦਿਤਾ ਮਿੱਤਰਾ ਅੱਜ ਪਟਿਆਲਾ ਪੁੱਜ ਗਏ ਹਨ। ਉਨ੍ਹਾਂ ਨੇ 21 ਦਸੰਬਰ ਨੂੰ ਨਗਰ ਨਿਗਮ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ: Cooperative Society Election: ਵਿਰੋਧੀ ਧਿਰ ਦੇ 16 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ’ਤੇ ਹੰਗਾਮਾ

ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਅਨੰਦਿਤਾ ਮਿੱਤਰਾ ਨੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲੈਂਦਿਆਂ ਵੋਟਾਂ ਬਾਅਦ ਈ.ਵੀ.ਐਮਜ਼ ਨੂੰ ਸਟਰਾਂਗ ਰੂਮਜ਼ ਰੱਖਣ ਸਮੇਤ ਹੋਰ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। Municipal Corporation Elections 2024