Farmers Protest News: ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ ਕੇਂਦਰ : ਚੀਮਾ

Farmers Protest News
ਗੋਬਿੰਦਗੜ੍ਹ ਜੇਜੀਆਂ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਚੀਮਾ। ਤਸਵੀਰ : ਭੀਮ ਸੈਨ ਇੰਸਾਂ

Farmers Protest News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਹਰਪਾਲ ਚੀਮਾ ਨੇੜਲੇ ਪਿੰਡ ਸੰਗਤੀਵਾਲਾ ਵਿਖੇ ਡਾ. ਅਜਾਇਬ ਸਿੰਘ ਸਰਪੰਚ ਵੱਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਪੰਜਾਬ ਦੇ ਕਿਸਾਨਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਪਰ ਕਈ ਵਾਰ ਗੱਲਬਾਤ ਹੋਣ ਉਪਰੰਤ ਵੀ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਟੁੱਟ ਚੁੱਕੀ ਹੈ।

ਇਹ ਵੀ ਪੜ੍ਹੋ: Punjab CM: ਮੁੱਖ ਮੰਤਰੀ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਨਿਰੀਖਣ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਅੜੀ ਕਰ ਰਹੀ ਹੈ। ਕੇਂਦਰ ਸਰਕਾਰ ਨੂੰ ਆਪਣੀ ਜਿੱਦ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਇਹ ਅੰਦੋਲਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਉੱਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦਬਾਅ ਬਣਾ ਰਹੀ। Farmers Protest News

ਉਹਨਾਂ ਕਿਹਾ ਕਿ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਲੰਮਾ ਸਮਾਂ ਕਿਸਾਨੀ ਆਵਾਜ਼ ਬੁਲੰਦ ਕਰਨ ਲਈ ਲਗਾ ਦਿੱਤਾ ਹੈ। ਹੁਣ ਜਦੋਂ ਠੰਢ ਦੇ ਦਿਨ ਹਨ ਅਜਿਹੇ ਸਮੇਂ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਰਨ ਵਰਤ ਰੱਖਿਆ ਗਿਆ ਹੈ ਤਾਂ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਤੁਰੰਤ ਇਸ ਮਸਲੇ ‘ਤੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਦਮਨ ਥਿੰਦ ਬਾਜਵਾ ਭਾਜਪਾ ਆਗੂ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਜਗਦੇਵ ਸਿੰਘ ਜੱਗਾ, ਈਸਵਰ ਸਿੰਘ ਛਾਹੜ ਸੀਨੀਅਰ ਅਕਾਲੀ ਆਗੂ, ਹਮੀਰ ਸਿੰਘ, ਪ੍ਰੀਤਮ ਸਿੰਘ ਪੀਤੂ, ਤਰਲੋਕ ਸਿੰਘ ਡਾਇਰੈਕਟਰ ਮਾਰਕਫੈੱਡ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here