Punjab News: ਚੰਡੀਗੜ੍ਹ। ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਦਸੰਬਰ 2024 ਤਕ ‘ਮੇਰਾ ਬਿੱਲ’ ਐਪ ’ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ਇਹ ਜਾਣਕਾਰੀ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ (Harpal SIngh Cheema) ਨੇ ਦਿੱਤੀ।
Read Also : Bank Accounts: ਕੀ ਦੋ ਬੈਂਕ ਖਾਤੇ ਰੱਖਣੇ ਪੈਣਗੇ ਮਹਿੰਗੇ?, 10,000 ਰੁਪਏ ਦਾ ਜੁਰਮਾਨਾ, ਜਾਣੋ RBI ਨਿਯਮ, ਜਾਣੋ ਪੂਰੀ ਸੱਚਾਈ
ਉਨ੍ਹਾਂ ਦੱਸਿਆ ਕਿ ਸਤੰਬਰ 2023 ’ਚ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਦਾ ਮਕਸਦ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨਾ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ। ਇਸ ਯੋਜਨਾ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਖਪਤਕਾਰਾਂ ਨੂੰ 1,27,509 ਬਿੱਲਾਂ ਨੂੰ ਅਪਲੋਡ ਕਰਨ ਲਈ ਸਫਲਤਾਪੂਰਵਕ ਢੰਗ ਨਾਲ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 1,59,93,965 ਦੇ ਇਨਾਮ 2,752 ਜੇਤੂਆਂ ਨੂੰ ਵੰਡੇ ਜਾ ਚੁੱਕੇ ਹਨ ਜਦਕਿ ਨਵੰਬਰ 2024 ਲਈ 247 ਜੇਤੂਆਂ ਵਾਸਤੇ 15,02,010 ਰੁਪਏ ਦੇ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ।
Punjab News
ਉਨ੍ਹਾਂ ਨੇ ਟੈਕਸ ਉਗਰਾਹੀ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਕੀਮ ਦੀ ਕਾਮਯਾਬੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੇ ਨਾ ਸਿਰਫ਼ ਖਪਤਕਾਰਾਂ ਨੂੰ ਟੈਕਸ ਪ੍ਰਣਾਲੀ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਹੈ, ਸਗੋਂ ਬੇਨਿਯਮੀਆਂ ਦੀ ਪਛਾਣ ਕਰ ਕੇ ਜੁਰਮਾਨੇ ਕਰਨ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਗ਼ਲਤ ਪਾਏ ਗਏ 749 ਬਿੱਲਾਂ ਦੇ ਵਿਰੁੱਧ 8,21,87,862 ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੀਆ ਵਧਾਉਣ ਤੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਗਤੀਸ਼ੀਲ ਉਪਰਾਲੇ ਲਾਗੂ ਕੀਤੇ ਹਨ। ਇਹ ਸਕੀਮ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਕਿਰਿਆਸ਼ੀਲ ਪਹੁੰਚ ਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ ਇਸ ਦੀ ਅਤੁੱਟ ਵਚਨਬੱਧਤਾ ਦੀ ਇਕ ਸ਼ਾਨਦਾਰ ਉਦਾਹਰਨ ਹੈ।