Punjab ’ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ
- ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ | Punjab
Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਸੂਬੇ ’ਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ (Lohri) ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਪ੍ਰਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ.ਪੀ.ਪੀ. ਮੋਡ ’ਤੇ ਬਣਾਏ ਗਏ ਇਸ ਹੋਟਲ ਦਾ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਤੇ ਇਹ ਆਪਣੇ ਆਰਾਮ, ਮਹਿਮਾਨ ਨਿਵਾਜੀ ਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ। Punjab
Read Also : Punjab Explosion: ਤੜਕੇ-ਤੜਕੇ ਪੰਜਾਬ ਦੇ ਥਾਣੇ ’ਚ ਹੋਇਆ ਧਮਾਕਾ, ਦਹਿ+ਸ਼ਤ ਦਾ ਮਾਹੌਲ
ਉਨ੍ਹਾਂ ਅੱਗੇ ਕਿਹਾ ਕਿ ਇਹ ਡੈਸਟੀਨੇਸ਼ਨ ਵੈਂਡਿੰਗ ਤੇ ਹੋਰ ਪ੍ਰੋਗਰਾਮਾਂ ਲਈ ਇੱਕ ਪਸੰਦੀਦਾ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ’ਚ ਖਾਸ ਕਰਕੇ ਸ਼ਹਿਰ ਪਟਿਆਲਾ ’ਚ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਸੈਲਾਨੀਆਂ ਨੂੰ ਹੋਟਲ ’ਚ ਆਰਾਮਦਾਇਕ ਠਹਿਰਾਅ ਦੀ ਸਹੂਲਤ ਮਿਲੇਗੀ ਤੇ ਉਹ ਆਪਣੇ ਠਹਿਰਾਅ ਦੌਰਾਨ ਸੂਬੇ ਦੀ ਨਿੱਘੀ ਮਹਿਮਾਨ ਨਿਵਾਜੀ ਦਾ ਅਨੰਦ ਮਾਣਨਗੇ। Punjab Government News
ਸੂਬੇ ’ਚ ‘ਰੰਗਲਾ Punjab’ ਤਿਉਹਾਰ ਫਰਵਰੀ ਮਹੀਨੇ ’ਚ ਮਨਾਇਆ ਜਾਵੇਗਾ
ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬੇ ਭਰ ’ਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਤੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਮਹਾਨ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ। ਪੰਜਾਬ ’ਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਫਰਵਰੀ ’ਚ ਸੂਬੇ ’ਚ ‘ਰੰਗਲਾ ਪੰਜਾਬ’ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦਾ ਮਕਸਦ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨਾ ਹੈ। Punjab Government News