Punjab Government Orders: ਸਾਵਧਾਨ! ਪੰਜਾਬ ਵਾਸੀਆਂ ਲਈ ਸਖਤ ਹੁਕਮ ਜਾਰੀ, 7 ਤੋਂ 7 ਤੱਕ ਨਹੀਂ ਕਰ ਸਕੋਗੇ ਇਹ ਕੰਮ, ਕਾਰਨ ਵੀ ਦੱਸਿਆ

Punjab Government Orders
Punjab Government Orders: ਸਾਵਧਾਨ! ਪੰਜਾਬ ਵਾਸੀਆਂ ਲਈ ਸਖਤ ਹੁਕਮ ਜਾਰੀ, 7 ਤੋਂ 7 ਤੱਕ ਨਹੀਂ ਕਰ ਸਕੋਗੇ ਇਹ ਕੰਮ, ਕਾਰਨ ਵੀ ਦੱਸਿਆ

Punjab Government Orders: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁੰਭੜ ਬੰਬਾ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਦਰਿਆ ਵਿੱਚ ਨਿੱਜੀ ਵਿਅਕਤੀਆਂ ਦੁਆਰਾ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਕੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। Punjab News

Read Also : Trending News: ਲਾਪਰਵਾਹੀ ! ਜ਼ਿੰਦਾ ਔਰਤ ਦਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਜਾਰੀ, ਪੁਲਿਸ ਪਹੁੰਚੀ ਤਾਂ ਹੋਇਆ ਖੁਲਾਸਾ

ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਲਈ ਕਿਸੇ ਵੀ ਵਿਭਾਗ/ਆਮ ਆਦਮੀ ਵੱਲੋਂ ਸਮਰੱਥ ਪ੍ਰਣਾਲੀ ਰਾਹੀਂ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਅਗਲੇ ਹੁਕਮ ਜਾਰੀ ਕਰਦਿਆਂ ਪਸ਼ੂਆਂ ਨੂੰ ਜਨਤਕ ਥਾਵਾਂ ਅਤੇ ਸੜਕਾਂ ’ਤੇ ਛੱਡਣ ਅਤੇ ਖੁੱਲ੍ਹੇ ’ਚ ਕੂੜਾ ਕਰਕਟ ਆਦਿ ਸਾੜਨ ’ਤੇ ਪਾਬੰਦੀ ਲਾ ਦਿੱਤੀ ਹੈ। ਜੋ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਕੀਤਾ ਗਿਆ ਹੈ। Punjab Government Orders

LEAVE A REPLY

Please enter your comment!
Please enter your name here