ਖੇਤੀਬਾੜੀ ਨਾਲ ਸਬੰਧਤ ਡਰਾਫਟ ਤਿੰਨ ਕਾਲੇ ਕਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਵਿਉਂਤਬੰਦੀ : ਆਗੂ | Farmer Protest Punjab
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੇਸ਼ ਦੀਆਂ ਦੋ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਦੇ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਸ਼ਹੀਦ ਉਧਮ ਸਿੰਘ ਵਾਲਾ ਸੁਨਾਮ ਅਤੇ ਲੈਹਰਾਗਾਗਾ ਰੇਲਵੇ ਸਟੇਸ਼ਨਾਂ ਤੇ ਜ਼ਿਲ੍ਹਾ ਆਗੂ ਰਾਜ ਸਿੰਘ ਤੇ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ 12 ਵੱਜੇ ਤੋਂ ਲੈ ਕੇ 3 ਵੱਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ।
Read Also : Punjab Holiday News: ਪੰਜਾਬ ਦੇ ਇਸ ਸ਼ਹਿਰ ’ਚ 2 ਦਿਨ ਬੰਦ ਰਹਿਣਗੇ ਸਕੂਲ, ਸਰਕਾਰ ਨੇ ਕੀਤਾ ਐਲਾਨ
ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਬੁਲਾਰਿਆਂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਤੇ ਐਮ ਐਸ ਪੀ ਲੈਣ ਤੇ ਖਰੀਦ ਦੀ ਗਰੰਟੀ ਦਾ ਕਨੂੰਨ ਬਣਾਉਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਾਉਣ, ਭਾਰਤ ਸਰਕਾਰ ਨੂੰ ਡਬਲਯੂ ਟੀ ਓ ਤੋਂ ਬਾਹਰ ਆਉਣ, ਮਜ਼ਦੂਰਾਂ ਲਈ ਮਨਰੇਗਾ ਸਾਲ ਵਿੱਚ 200 ਦਿਨ ਕਰਾਉਣ, 60 ਸਾਲ ਦੀ ਉਮਰ ਵਿੱਚ ਪੈਨਸ਼ਨ ਸਕੀਮ ਲਾਗੂ ਕਰਨ, ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਬਰੀ ਜ਼ਮੀਨਾਂ ਹਥਿਉਣੀਆਂ ਬੰਦ ਕਰਨ। Farmer Protest Punjab
ਕਿਸਾਨਾਂ ਦੀਆਂ ਫਸਲਾਂ ਦੇ ਭਾਅ ਸੁਆਮੀਨਾਥਨ ਫਾਰਮੂਲੇ ਤਹਿਤ ਲੈਣ ਤੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੋਂ ਇਲਾਵਾ ਲਖੀਮਪੁਰ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੋ ਇਲਾਵਾ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਾਉਣ ਲਈ 13 ਫ਼ਰਵਰੀ ਤੋਂ ਸ਼ੰਭੂ ਬਾਰਡਰ ਖਨੌਰੀ ਤੇ ਰਤਨਪੁਰਾ ਬਾਰਡਰ ਤੇ ਕਿਸਾਨ ਮੋਰਚਿਆਂ ਵਿੱਚ ਡੱਟੇ ਹੋਏ ਹਨ। ਪਰ ਹਰਿਆਣਾ ਤੇ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਤੇ ਵੱਡੀਆਂ ਵੱਡੀਆਂ ਕੰਧਾਂ ਕੱਢ ਕੇ ਤੇ ਕਿੱਲਾਂ ਗੱਡ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੋਇਆ ਹੈ।
Farmer Protest Punjab
ਆਗੂਆਂ ਨੇ ਕਿਹਾ ਕਿ ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਤੀਜੇ ਕਾਫ਼ਲੇ ਤੇ ਅੱਥਰੂ ਗੈਸ ਦੇ ਗੋਲੇ, ਗੋਲੀਆਂ ਤੇ ਕੈਮੀਕਲ ਵਾਲੇ ਗੰਦੇ ਪਾਣੀ ਦੀਆ ਬੁਛਾੜਾਂ ਮਾਰ ਕੇ ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਰੋਕਿਆ ਹੋਇਆ ਹੈ। 4 ਦਰਜ਼ਨ ਤੋਂ ਵੱਧ ਕਿਸਾਨਾਂ ਨੂੰ ਫ਼ੱਟੜ ਕੀਤਾ ਗਿਆ ਹੈ। ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਪਰ ਕੇਂਦਰ ਸਰਕਾਰ ਦਾ ਆਪਣੇ ਕਿਸਾਨਾਂ ਮਜ਼ਦੂਰਾਂ ਵਿਰੋਧੀ ਚਿਹਰਾ ਨੰਗਾ ਹੈ। ਬੀਜੇਪੀ ਸਰਕਾਰ ਹੰਕਾਰੀ ਹੋ ਕੇ ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਵੀ ਰੋਕ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਤੋੜਨ ਤੇ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਦੋਵਾਂ ਫੋਰਮਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਮਜ਼ਬੂਤੀ ਨਾਲ ਤਿੱਖਾ ਕੀਤਾ ਜਾਵੇਗਾ।
ਆਗੂਆਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਦੇ ਵੱਲੋਂ ਟੇਢੇ ਢੰਗ ਨਾਲ ਜੋ ਖੇਤੀ ਨੀਤੀ ਨਾਲ ਸਬੰਧਤ ਜੋ ਡਰਾਫਟ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਹ ਤਿੰਨ ਕਾਲੇ ਕਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਵਿਉਂਤਬੰਦੀ ਹੈ। ਸੋ ਪੰਜਾਬ ਸਰਕਾਰ ਉਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ ਨਹੀਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਸਖਤ ਰੋਹ ਤੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅੱਜ ਦੇ ਧਰਨੇ ਨੂੰ ਲੀਲਾ ਸਿੰਘ ਚੋਟੀਆਂ, ਬੀਰਬਲ ਸਿੰਘ ਹਮੀਰਗੜ੍ਹ, ਦਰਸ਼ਨ ਸਿੰਘ ਖੋਖਰ, ਪ੍ਰਗਟ ਸਿੰਘ ਚੋਟੀਆਂ, ਬਲਕਾਰ ਸਿੰਘ ਬੱਲਰਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਪ੍ਰਮਜੀਤ ਕੌਰ ਪਿਸ਼ੌਰ, ਕਰਨੈਲ ਕੌਰ ਹਰਿਆਊ ਆਦਿ ਆਗੂਆਂ ਨੇ ਸੰਬੋਧਨ ਕੀਤਾ