ਟਰਾਂਸਪੋਰਟ ਕੱਚੇ ਮੁਲਾਜ਼ਮਾਂ ਨੇ ਮੁੱਖ ਬੱਸ ਅੱਡੇ ’ਚ ਗੇਟ ਰੈਲੀ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਟਰਾਂਸਪੋਰਟ ਕੱਚੇ ਮੁਲਾਜ਼ਮਾਂ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਬੈਨਰ ਹੇਠ ਵਪਾਰਕ ਰਾਜਧਾਨੀ ਲੁਧਿਆਣਾ ਦੇ ਬੱਸ ਅੱਡੇ ’ਤੇ ਗੇਟ ਰੈਲੀ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਸ਼ਮਸੇਰ ਸਿੰਘ ਢਿੱਲੋਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲੱਗਭੱਗ 3 ਸਾਲ ਦਾ ਸਮਾਂ ਬੀਤ ਚੁੱਕਿਆ ਹੈ।
ਇਹ ਖਬਰ ਵੀ ਪੜ੍ਹੋ : Farmer Protest Punjab: ਕਿਸਾਨਾਂ ਨੇ ਤਿੰਨ ਘੰਟਿਆਂ ਲਈ ਰੇਲ ਦਾ ਕੀਤਾ ਪਈਆ ਜਾਮ
ਭਗਵੰਤ ਸਿੰਘ ਮਾਨ ਨੇ ਹੱਲ ਕਰਨ ਦੀ ਬਜਾਇ ਉਨ੍ਹਾਂ ਦੀਆਂ ਮੰਗਾਂ ਨੂੰ ਮਨੋ ਵਿਸਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੁਣਾਵੀ ਵਾਅਦੇ ਮੁਤਾਬਕ ਸੱਤਾ ’ਚ ਆਉਣ ’ਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਤਿੰਨ ਸਾਲਾਂ ’ਚੋ ਸਰਕਾਰ ਨੇ ਸ਼ੇਰ ’ਚੋਂ ਪੂਣੀ ਵੀ ਨਹੀਂ ਕੱਤੀ। ਉਨ੍ਹਾਂ ਕਿਹਾ ਕਿ ਓਮਾਦੇਵੀ ਜਜਮੈਂਟ ਦਾ ਬਹਾਨਾ ਬਣਾ ਕੇ ਪੰਜਾਬ ਸਰਕਾਰ ਸੂਬੇ ਦੇ ਨੋਜਵਾਨ ਦਾ ਸੋਸ਼ਣ ਕਰ ਰਹੀ ਹੈ ਜਦੋ ਕਿ ਨਾਲ ਦੇ ਸੂਬਿਆਂ ’ਚ ਇਹ ਜਜ਼ਮੇਟ ਲਾਗੂ ਹੀ ਨਹੀਂ। ਇੱਕਲੇ ਪੰਜਾਬ ’ਚ ਹੀ ਇਸ ਨੂੰ ਮਾਨਤਾ ਦਿੱਤੀ ਹੋਈ ਹੈ। ਹਰ ਸੂਬੇ ’ਚ 2 ਤੋਂ 5 ਸਾਲਾਂ ਦੀ ਤਰਜ਼ ’ਤੇ ਕੱਚਿਆਂ ਨੂੰ ਵਿਭਾਗ ’ਚ ਪੱਕੇ ਕੀਤਾ ਜਾ ਰਿਹਾ ਹੈ।
ਜਿਸ ਦੇ ਸਬੂਤ ਵੀ ਸਰਕਾਰ ਨੂੰ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਵੱਲੋਂ ਬਣਾਈ ਕਮੇਟੀ ਕੋਈ ਵੀ ਹੱਲ ਕੱਢਣ ਨੂੰ ਤਿਆਰ ਨਹੀਂ। ਮੰਗਾਂ ਦਾ ਜ਼ਿਕਰ ਕਰਦਿਆਂ ਸੂਬਾ ਜੋਇੰਟ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਕੰਟਰੈਕਟ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ, ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕੀਤਾ ਜਾਵੇ, ਤਨਖ਼ਾਹਾਂ ਵਿੱਚ ਇੱਕਸਾਰਤਾ ਕੀਤੀ ਜਾਵੇ, ਵਿਭਾਗਾਂ ਵਿੱਚ ਆਪਣੀ ਮਾਲਕੀ ਦੀਆਂ ਬੱਸਾਂ ਪਾਏ ਜਾਣ, ਕਿਲੋਮੀਟਰ ਸਕੀਮ ਤਹਿਤ (ਪ੍ਰਾਈਵੇਟ ਬੱਸਾਂ) ਵਿਭਾਗਾਂ ਦੇ ਵਿੱਚ ਨਾ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਤੇ ਵਰਕਰ ਮਾਰੂ ਨੀਤੀਆਂ ਨੂੰ ਰੱਦ ਕੀਤਾ ਜਾਵੇ ਆਦਿ ਮੰਗਾਂ ਮੁੱਖ ਹਨ। Ludhiana News
ਜਿੰਨ੍ਹਾਂ ਦੇ ਹੱਲ ਲਈ ਉਹ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਡੰਗ- ਟਪਾਊ ਨੀਤੀ ਦੇ ਰੋਸ ਵਜੋਂ 22 ਦਸੰਬਰ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 2 ਜਨਵਰੀ ਨੂੰ ਗੇਟ ਰੈਲੀਆ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾਂ 6, 7 ਤੇ 8 ਜਨਵਰੀ ਨੂੰ ਮੁਕੰਮਲ ਰੂਪ ਵਿੱਚ ਚੱਕਾ ਜਾਮ ਕਰਨ ਦੇ ਨਾਲ ਹੀ 7 ਜਨਵਰੀ ਤੋ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਜਤਿੰਦਰ ਸਿੰਘ, ਹਰਸ਼ਰਨ ਸਿੰਘ, ਹਰਜਿੰਦਰ ਸਿੰਘ, ਜਸਪਾਲ ਰਾਮ, ਸੁਖਚੈਨ ਸਿੰਘ, ਕਮਲਪ੍ਰੀਤ, ਪ੍ਰਵੀਨ ਕੁਮਾਰ, ਰਾਜਵੀਰ ਸਿੰਘ, ਮਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ। Ludhiana News