Gurdaspur News: ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਆਟੋ ‘ਚ ਆਏ ਅੱਤਵਾਦੀਆਂ ਨੇ ਚੌਕੀ ‘ਤੇ ਹੈਂਡ ਗ੍ਰੇਨੇਡ ਸੁੱਟਿਆ। ਬਖਸ਼ੀਵਾਲ ਚੌਕੀ ਜਿੱਥੇ ਧਮਾਕਾ ਹੋਇਆ, ਕਲਾਨੌਰ ਕਸਬੇ ਵਿੱਚ ਹੈ। ਚੱਲਦੇ ਆਟੋ ਤੋਂ ਗ੍ਰੇਨੇਡ ਵੀ ਸੁੱਟਿਆ ਗਿਆ। ਬੁੱਧਵਾਰ ਦੇਰ ਰਾਤ ਹੋਏ ਧਮਾਕੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਬੁਲਾਇਆ ਗਿਆ। ਜਿਸ ਤੋਂ ਬਾਅਦ ਬੰਬ ਵਾਲੀ ਥਾਂ ਤੋਂ ਸੈਂਪਲ ਲਏ ਗਏ।
ਇਹ ਵੀ ਪੜ੍ਹੋ: Teachers News: ਨਵੇਂ ਸਾਲ ’ਤੇ ਇਨ੍ਹਾਂ ਅਧਿਆਪਕਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ, ਜਾਣੋ…
ਖਾਲਿਸਤਾਨੀ ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਿਸ ਆਟੋ ਤੋਂ ਗ੍ਰਨੇਡ ਸੁੱਟਿਆ ਗਿਆ ਸੀ, ਉਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਉਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਪੰਜਾਬ ਪੁਲਿਸ ਦੇ ਰਸਮੀ ਬਿਆਨ ਦੀ ਉਡੀਕ ਹੈ। ਪੰਜਾਬ ਵਿੱਚ ਪਿਛਲੇ 26 ਦਿਨਾਂ ਵਿੱਚ ਇਹ 7ਵਾਂ ਹਮਲਾ ਹੈ। ਜਿਸ ‘ਚ ਖਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨ 6 ਧਮਾਕੇ ਕਰਨ ‘ਚ ਸਫਲ ਰਹੇ, ਜਦਕਿ ਪੁਲਿਸ ਨੂੰ 1 ਬੰਬ ਬਰਾਮਦ ਕਰਨ ‘ਚ ਸਫਲਤਾ ਮਿਲੀ, ਜਿਸ ਨੂੰ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ। Gurdaspur News