Punjab Cold Wave: ਕੜਾਕੇ ਦੀ ਪੈ ਰਹੀ ਠੰਢ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ
Punjab Cold Wave: ਪਟਿਆਲਾ (ਨਰਿੰਦਰ ਸਿੰਘ ਬਠੋਈ)। ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਗਿਆ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ।
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਸਿਹਤ ਲਈ ਹਾਨੀਕਾਰਕ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ | Punjab Cold Wave
ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਢ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਢ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।
ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰੀ ਨਹੀਂ ਚੱਲਣ ਦੇਣਾ ਨਹੀੰ ਚਾਹੀਦਾ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। Punjab Cold Wave
Read Also : Supreme Court: ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਟ ਕੋਰਟ ’ਚ ਹੋਈ ਸੁਣਵਾਈ, ਜਾਣੋ ਅਪਡੇਟ
ਰਾਸ਼ਟਰੀ ਵਾਤਾਵਰਣ ਤਬਦੀਲੀ ਮੱਨੁਖੀ ਸਿਹਤ ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਢ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਯਾਤਾਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।