Farmers News: ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਝੰਡਾ ਮਾਰਚ

Farmers News
Farmers News: ਭਾਰਤੀ ਕਿਸਾਨ ਯੂਨੀਅਨ ਨੇ ਝੰਡਾ ਮਾਰਚ ਕੀਤਾ

ਲਹਿਰਾ ਬਲਾਕ ਦੇ 15 ਪਿੰਡਾਂ ਅੰਦਰ ਝੰਡਾ ਮਾਰਚ ਕੀਤਾ | Farmers News

Farmers News: (ਨੈਨਸੀ) ਲਹਿਰਾਗਾਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ ਨੂੰ ਬਲਾਕ ਪ੍ਰਧਾਨ ਬਹਾਲ ਸਿੰਘ ਢੀਂਡਸਾ ਦੀ ਅਗਵਾਈ ਅਧੀਨ ਲਹਿਰਾ ਬਲਾਕ ਦੇ 15 ਪਿੰਡਾਂ ਅੰਦਰ ਝੰਡਾ ਮਾਰਚ ਕੀਤਾ ਗਿਆ। ਇਸ ਝੰਡਾ ਮਾਰਚ ਸਮੇਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਵਿਸ਼ੇਸ਼ੇ ਤੌਰ ’ਤੇ ਪਹੁੰਚੇ। ਉਹਨਾਂ ਕਿਹਾ ਕਿ ਸਾਡੇ ਕਿਸਾਨ ਮਜ਼ਦੂਰ ਖਨੌਰੀ ਅਤੇ ਸੰਭੂ ਬਾਰਡਰ ਉੱਤੇ ਸੰਘਰਸ਼ ਕਰ ਰਹੇ ਹਨ ਕਿਸਾਨ ਮਜ਼ਦੂਰ ਸਾਂਤਮਈ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਉਹਨਾਂ ਦੇ ਜ਼ਮਹੂਰੀ ਹੱਕ ਨੂੰ ਕੁਚਲਿਆ ਜਾ ਰਿਹਾ। ਬਾਡਰਾਂ ’ਤੇ ਬੈਠੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਰੱਖਿਆ ਹੋਇਆ ਹੈ ਉਹਨਾਂ ਦੀ ਸਿਹਤ ਦਿਨ ਪਰ ਦਿਨ ਖਰਾਬ ਹੋ ਰਹੀ ਹੈ।

ਇਹ ਵੀ ਪੜ੍ਹੋ: Kisan Andolan: ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼

ਅੱਜ ਤਾਲਮੇਲ ਪ੍ਰੋਗਰਾਮ ਦੇ ਤਹਿਤ ਝੰਡਾ ਮਾਰਚ ਕੀਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਦਿੱਲੀ ਵੱਲ ਜਾ ਰਹੇ ਕਿਸਾਨ ਮਜ਼ਦੂਰਾਂ ਉੱਤੇ ਸਰਕਾਰ ਵੱਲੋਂ ਲਾਠੀ ਚਾਰਜ ਕੀਤਾ ਗਿਆ ਹੈ। ਗੈਸ ਦੇ ਗੋਲਿਆਂ ਨਾਲ ਸੰਘਰਸ਼ ਕਰਦੇ ਲੋਕਾਂ ਨੂੰ ਜ਼ਖਮੀ ਕੀਤਾ ਹੈ। ਕਿਸਾਨ ਆਗੂ ਨੂੰ ਕਿਹਾ ਕਿ ਅਸੀਂ ਸਰਕਾਰ ਦੀ ਪੁਰਜੋਰ ਨਿਖੇਦੀ ਕਰਦੇ ਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਮਿਤੀ 23 ਦਸੰਬਰ ਨੂੰ ਜਿਲਾ ਹੈਡ ਕੁਆਰਟਰਾਂ ਉੱਤੇ ਮੰਡੀਆਂ ਨੂੰ ਖਤਮ ਕਰਨ ਵਾਲੇ ਖਰੜੇ ਨੂੰ ਵਾਪਸ ਕਰਵਾਉਣ ਲਈ ਇੱਕ ਦਿਨ ਦਾ ਰੋਜ਼ਾ ਧਰਨਾ ਦਿੱਤਾ ਜਾਵੇਗਾ ਸੰਘਰਸ਼ ਕਰਦੇ ਲੋਕਾਂ ਉੱਪਰ ਜਬਰ ਕਰਨਾ ਨਿੰਦਨਯੋਗ ਹੈ। Farmers News