ਆਸਪਾਸ ਦੇ ਲੋਕ ਤੇ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗੇ
ਸ੍ਰੀਨਗਰ: ਇੱਥੇ ਅਮਰਨਾਥ ਯਾਤਰੀਆਂ ਦੀ ਇੱਕ ਬੱਸ ਖੱਡ ਵਿੱਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋ ਗਈ ਹੈ।ਇਸ ਹਾਦਸੇ ਵਿੱਚ 35ਜਣੇ ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ।
ਜਾਣਕਾਰੀ ਅਨਸਾਰ ਜੇਕੇਐੱਸਆਰਟੀਸੀ ਦੀ ਬੱਸ ਨੰਬਰ ਜੇਕੇ02ਵਾਈ 0594 ਯਾਤਰੀਆਂ ਨੂੰ ਯਾਤਰੀਆਂ ਨੂੰ ਲੈ ਕੇ ਅਮਰਨਾਥ ਲਈ ਜਾ ਰਹੀ ਸੀ। ਜਦੋਂ ਇਹ ਬੱਸ ਜੰਮੂ-ਕਸ਼ਮੀਰ ਰਾਜਮਾਰਗ ‘ਤੇ ਰਾਮਬਨ ਨੇੜ ਬਨਿਹਾਲ ਦੇ ਨਾਚਿਲਾਨਾ ਇਲਾਕੇ ਵਿੱਚ ਪੁੱਜੀ ਤਾਂ ਖੱਡ ਵਿੱਚ ਡਿੱਗ ਪਈ। ਇਸ ਹਾਦਸੇ ਵਿੱਚ 11 ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਕਰੀਬ 35ਜਣੇ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਮੁਸਾਫ਼ਰਾਂ ਦੀਆਂ ਲਾਸ਼ਾਂ ਕੱਢੀਆਂ ਜਾ ਰਹੀਆਂ ਹੈ। ਅਜੇ ਤੱਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ।
ਪੁਲਿਸ, ਟਰੈਫਿਕ ਪੁਲਿਸ, ਫੌਜ ਅਤੇ ਸਥਾਨਕ ਲੋਕ ਰਾਹਤ ਕਾਰਜਾਂ ‘ਚ ਲੱਗੇ ਹੋਏ ਹਨ। ਜ਼ਖ਼ਮੀਆਂ ਨੂੰ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਇਹ ਹਾਦਸਾ ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ ਪਰ ਇਸਦੀ ਸਰਕਾਰੀ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।