ਪਾਕਿ ਫੌਜੀ ਅਦਾਲਤ ਨੇ ਰਹਿਮ ਅਪੀਲ ਕੀਤੀ ਰੱਦ
ਨਵੀਂ ਦਿੱਲੀ: ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਭਾਰਤੀ ਨਗਰਿਕ ਕੁਲਭੂਸ਼ਨ ਯਾਦਵ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ। ਪਾਕਿਸਤਾਨ ਵਿੱਚ ਜਾਧਵ ਨੂੰ ਕਥਿਤ ਤੌਰ ‘ਤੇ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਜਾਧਵ ਨੂੰ ਪਾਕਿਸਤਾਨ ਵੱਲੋਂ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਾਕਿ ਫੌਜੀ ਅਦਾਲਤ ਨੇ ਜਾਧਵ ਨੂੰ ਜਾਸੂਸੀ ਕਰਨ ਅਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਕਰਾਰ ਦਿੱਤਾ ਸੀ।
ਭਾਰਤ ਦਾ ਕਹਿਣਾ ਹੈ ਕਿ ਭਾਰਤੀ ਨੇਵੀ ਤੋਂ ਸੇਵਾ ਮੁਕਤ ਹੋ ਚੁੱਕੇ ਕੁਲਭੂਸ਼ਣ ਜਾਧਵ ਨੂੰ ਇਰਾਨ ਤੋਂ ਅਗਵਾ ਕੀਤਾ ਗਿਆ ਸੀ, ਜਿੱਥੇ ਉਹ ਵਪਾਰ ਕਰ ਰਹੇ ਸਨ। ਸ਼ਨਿੱਚਰਵਾਰ ਨੂੰ ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ‘ਆਈਐੱਸਪੀਆਰ’ ਨੇ ਕਿਹਾ ਕਿ ਹੁਣ ਪਾਕਿਸਤਾਨੀ ਫੌਜ ਦੇ ਮੁਖੀ ਕਰਮ ਜਾਵੇਦ ਬਾਜਵਾ, ਜਾਧਵ ਖਿਲਾਫ਼ ਸਬੂਤਾਂ ਦਾ ਵਿਸ਼ਲੇਸ਼ਣ ਕਰਨਗੇ ਅਤੇ ਗੁਣ-ਦੋਸ਼ ਦੇ ਆਧਾਰ ‘ਤੇ ਉਨ੍ਹਾਂ ਦੀ ਅਪੀਲ ‘ਤੇ ਫੈਸਲਾ ਕਰਨਗੇ।
ਜ਼ਿਕਰਯੋਗ ਹੈ ਕਿ ਕੌਮਾਂਤਰੀ ਅਦਾਲਤ (ਆਈਸੀਜੇ) ਵਿੱਚ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਾਏ ਜਾਣ ਤੋਂ ਕੁਝ ਦਿਨਾਂ ਬਾਅਦ ਪਾਕਿਸਤਾਨ ਨੇ ਕਿਹਾ ਸੀ ਕਿ ਭਾਰਤੀ ਨਾਗਰਿਕ ਨੂੰ ਉਦੋਂ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਸ ਦੀਆਂ ਸਾਰੀਆਂ ਰਹਿਮ ਦੀਆਂ ਅਪੀਲਾਂ ‘ਤੇ ਸੁਣਵਾਈ ਪੂਰੀ ਨਹੀਂ ਹੋ ਜਾਂਦੀ। ਆਈਸੀਜੀ ਨੇ ਜਾਧਵ ਦੀ ਫਾਂਸੀ ‘ਤੇ ਬੀਤੀ 18 ਮਈ ਨੂੰ ਰੋਕ ਲਾ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।