ਆੜ੍ਹਤੀਏ ਤੇ ਬੈਂਕ ਦਾ ਦੇਣਾ ਸੀ ਕਾਫ਼ੀ ਕਰਜ਼ਾ
ਗੁਰਪ੍ਰੀਤ ਸਿੰਘ, ਸੰਗਰੂਰ: ਜਿਲੇ ਦੇ ਪਿੰਡ ਰਾਮਗੜ੍ਹ ਜਵੰਧਿਆਂ ਵਿਖੇ ਇੱਕ ਕਿਸਾਨ ਵੱਲੋਂ ਕਰਜੇ ਦੇ ਬੋਝ ਦੇ ਚੱਲਦਿਆਂ ਜਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਜਵੰਧਿਆਂ ਦਾ ਕਿਸਾਨ ਗੁਰਮੇਲ ਸਿੰਘ ਉਰਫ ਹੈਪੀ (28) ਇੱਕ ਛੋਟਾ ਕਿਸਾਨ ਸੀ ਜਿਸ ਕੋਲ ਕਰੀਬ 2 ਏਕੜ ਜਮੀਨ ਸੀ ਜਿਸ ਦੀ ਵਾਹੀ ਵੀ ਉਹ ਖੁਦ ਕਰਦਾ ਸੀ ਅਤੇ ਉਸ ਦੀ ਕਮਾਈ ਨਾਲ ਹੀ ਉਸ ਦੇ ਪਰਿਵਾਰ ਦਾ ਬੜੀ ਮੁਸ਼ਕਿਲ ਨਾਲ ਗੁਜ਼ਾਰਾ ਹੁੰਦਾ ਸੀ। ਕਿਸਾਨ ਗੁਰਮੇਲ ਸਿੰਘ ਸਿਰ ਆੜ੍ਹਤੀਏ ਅਤੇ ਬੈਂਕ ਦਾ ਕਾਫੀ ਕਰਜਾ ਸੀ ਜਿਸ ਕਰਕੇ ਅਕਸਰ ਉਹ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਪ੍ਰੇਸ਼ਾਨੀ ਦੇ ਚਲਦਿਆਂ ਗੁਰਮੇਲ ਸਿੰਘ ਹੈਪੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿੰਡ ਦੇ ਸਰਪੰਚ ਸੁਖਮਿੰਦਰ ਸਿੰਘ ਲੀਲਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੁਨਾਮ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਥਾਣਾ ਛਾਜਲੀ ਦੀ ਪੁਲਿਸ ਨੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।