Kisan News: ‘ਕੌਮੀ ਖੇਤੀ ਮੰਡੀ ਨੀਤੀ’ ਦੇ ਵਿਰੋਧ ’ਚ ਐਸਕੇਐੱਮ ਵੱਲੋਂ ਕੇਂਦਰ ਦਾ ਪਿੱਟ ਸਿਆਪਾ

Kisan News
ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਡ ’ਤੇ ਧਰਨਾ ਦਿੰਦੇ ਹੋਏ ਕਿਸਾਨ। ਤਸਵੀਰ- ਸਿੰਗਲਾ

Kisan News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ਾ ਕਰਕੇ ਕਾਰਪੋਰੇਟ ਨੂੰ ਸੌਂਪ ਦੇਣਾ ਚਾਹੁੰਦੀ ਹੈ। ਕਾਰਪੋਰੇਟ ਖਾਦ ਪਦਾਰਥਾਂ ਦੀ ਨਕਲੀ ਥੁੜ ਪੈਦਾ ਕਰਕੇ ਆਮ ਲੋਕਾਂ ਤੋਂ ਜਿਉਣ ਦਾ ਅਧਿਕਾਰ ਵੀ ਖੋਹ ਲੈਣਾ ਚਾਹੁੰਦੇ ਹਨ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਕੇ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾਣ।

ਇਹ ਵੀ ਪੜ੍ਹੋ: Punjab Industrialist News: ਟਰਾਈਡੈਂਟ ਗਰੁੱਪ ਦੇ ਰਜਿੰਦਰ ਗੁਪਤਾ ਟਾਈਮ ਮੈਗਜ਼ੀਨ ਦੇ ਦਸੰਬਰ ਐਡੀਸ਼ਨ ’ਚ ਸ਼ਾਮਲ

ਇਸ ਮੌਕੇ ਇਕੱਤਰ ਹੋਏ ਕਿਸਾਨਾਂ-ਮਜ਼ਦੂਰਾਂ ਨੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਵੱਡਾ ਸੰਘਰਸ਼ ਉਲੀਕਣ ਦੇ ਲਈ ਮਜ਼ਬੂਰ ਹੋਣਗੇ। ਆਗੂਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਜ਼ਬਰ ਬੰਦ ਕਰਨ, ਜੇਲ੍ਹਾਂ ’ਚ ਬੰਦ ਸਾਰੇ ਕਿਸਾਨਾਂ ਨੂੰ ਰਿਹਾਅ ਕਰਨ, ਨੈਸ਼ਨਲ ਐਗਰੀਕਲਚਰ ਮਾਰਕੀਟ ਪਾਲਿਸੀ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ਸ਼ੀਲ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਲਈ ਕੇਦਰ ਸਰਕਾਰ ਪਹਿਲ ਕਦਮੀ ਕਰਨ ਦੀ ਨਸ਼ੀਹਤ ਵੀ ਦਿੱਤੀ। Kisan News

ਧਰਨੇ ਦੌਰਾਨ ਚਰਨ ਸਿੰਘ ਨੂਰਪੁਰਾ, ਹਰਨੇਕ ਸਿੰਘ ਗੁੱਜਰਵਾਲ, ਚਮਕੌਰ ਸਿੰਘ ਬਰਮੀ, ਬਲਜੀਤ ਸਿੰਘ ਗਰੇਵਾਲ, ਮਨਦੀਪ ਸਿੰਘ, ਸੁਖਦੇਵ ਸਿੰਘ ਗਰੇਵਾਲ ਤੋਂ ਇਲਾਵਾ ਭਾਕਿਯੂ ਉਗਰਾਹਾਂ ਦੇ ਸੁਦਾਗਰ ਸਿੰਘ ਘੁਡਾਣੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਬੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ 1936 ਦੇ ਜਸਵੀਰ ਸਿੰਘ ਝੱਜ, ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੁਲਦੀਪ ਸਿੰਘ ਗਰੇਵਾਲ, ਆਲ ਇੰਡੀਆ ਕਿਸਾਨ ਸਭਾ ਦੇ ਬਲਦੇਵ ਸਿੰਘ ਲਤਾਲਾ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਬੀਕੇਯੂ ਡਕੌਂਤਾ ਧਨੇਰ ਦੇ ਜਗਤਾਰ ਸਿੰਘ ਦੇੜਕਾ, ਭਾਕਿਯੂ ਕਾਦੀਆਂ ਦੇ ਅਮਰ ਸਿੰਘ ਤਲਵੰਡੀ, ਬੀਕੇਯੂ ਬੁਰਜ ਗਿੱਲ ਦੇ ਗੁਰਸੇਵਕ ਸਿੰਘ, ਭਾਕਿਯੂ ਰਾਜੇਵਾਲ ਦੇ ਸੁਖਵਿੰਦਰ ਸਿੰਘ ਭੱਟੀਆਂ, ਭਾਕਿਯੂ ਲੱਖੋਵਾਲ ਦੇ ਜੋਗਿੰਦਰ ਸਿੰਘ ਢਿੱਲੋ, ਰੂਪ ਸੰਤ ਸਿੰਘ ਵੜੈਚ ਕਿਰਤੀ ਕਿਸਾਨ ਯੂਨੀਅਨ ਦੇ ਸਾਧੂ ਸਿੰਘ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here