Energy of Punjab: ਪੰਜਾਬ ਦੀ ਸੋਲਰ ਊਰਜਾ ਵੱਲ ਵੱਡੀ ਪੁਲਾਂਘ, 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

Energy of Punjab
Energy of Punjab: ਪੰਜਾਬ ਦੀ ਸੋਲਰ ਊਰਜਾ ਵੱਲ ਵੱਡੀ ਪੁਲਾਂਘ, 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

Energy of Punjab: ਦਸੰਬਰ 2025 ਤੱਕ 264 ਮੈਗਾਵਾਟ ਸੋਲਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ

  • ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ
  • ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ

Energy of Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੋਲਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਵਾਇਤੀ ਈਂਧਨ ’ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ।

Read Also : Rajasthan Winter Break: ਰਾਜਸਥਾਨ ਦੇ ਸਕੂਲਾਂ ’ਚ ਇਸ ਦਿਨ ਤੋਂ ਸਰਦੀਆਂ ਦੀਆਂ ਛੁੱਟੀਆਂ, ਵੇਖੋ

ਉਨ੍ਹਾਂ ਅੱਜ ਇੱਥੇ ਮੈਸਰਜ਼ ਵੀਪੀ ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐੱਲਓਏ) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀਐੱਸਪੀਸੀਐੱਲ ਦੇ 66-ਕੇਵੀ ਸਬ-ਸਟੇਸ਼ਨਾਂ ਨੇੜੇ ਲਾਏ ਜਾਣਗੇ। Energy of Punjab

ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐੱਸਈਆਰਸੀ) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀਐੱਸਪੀਸੀਐੱਲ ਨੂੰ 25 ਸਾਲਾਂ ਦੇ ਪੀਪੀਏ ਤਹਿਤ ਸੋਲਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ।

Energy of Punjab

ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਚਾਲੂ ਹੋਣ ’ਤੇ ਸਾਲਾਨਾ ਲਗਭਗ 400 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ। ਇਸ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੇ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। ਇਹ ਪ੍ਰਾਜੈਕਟ ਸੂਬੇ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਅਹਿਮ ਯੋਗਦਾਨ ਪਾਵੇਗਾ ਅਤੇ ਇਸ ਤੋਂ ਇਲਾਵਾ ਊਰਜਾ ਦੇ ਰਵਾਇਤੀ ਸਰੋਤਾਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਕਾਰਬਨ ਨਿਕਾਸੀ ਨੂੰ ਵੀ ਘੱਟ ਕਰੇਗਾ।

ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ਵਿੱਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ।

LEAVE A REPLY

Please enter your comment!
Please enter your name here