Punjab Electricity News: ਸਰਕਾਰੀ ਵਿਭਾਗਾਂ ਵੱਲ ਬਿਜਲੀ ਬਿੱਲਾਂ ਦੇ 3600 ਕਰੋੜ ਰੁਪਏ ਖੜ੍ਹੇ
Punjab Electricity News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਵਿੱਤੀ ਪੱਖੋਂ ਬੁਰੀ ਤਰ੍ਹਾਂ ਲੜਖੜਾ ਰਿਹਾ ਹੈ। ਪਾਵਰਕੌਮ ਨੂੰ ਸਰਕਾਰ ਵੱਲ ਮੁਫ਼ਤ ਬਿਜਲੀ ਸਬਸਿਡੀ ਦਾ ਸਮੇਂ ਸਿਰ ਭੁਗਤਾਨ ਨਹੀਂ ਕੀਤਾ ਜਾ ਰਿਹਾ। ਆਲਮ ਇਹ ਹੈ ਕਿ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਬਸਿਡੀ 10 ਹਜ਼ਾਰ ਕਰੋੜ ਰੁਪਏ ਬਕਾਇਆ ਖੜ੍ਹੀ ਹੈ। ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਵੱਲ ਬਿਜਲੀ ਬਿਲਾਂ ਦੇ 3600 ਕਰੋੜ ਵੱਖਰੇ ਖੜ੍ਹੇ ਹਨ। ਇੱਧਰ ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇਨ੍ਹਾਂ ਬਕਾਇਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਭੇਜੀ ਗਈ ਹੈ।
ਪੀਐੱਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ | Punjab Electricity News
ਦੱਸਣਯੋਗ ਹੈ ਕਿ ਪਾਵਰਕੌਮ ਤੇ ਵਿੱਤੀ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪਾਵਰਕੌਮ ਸੂਬੇ ਦੀ ਬਿਜਲੀ ਵਿਵਸਥਾਂ ਨੂੰ ਕੁਸ਼ਲ ਢੰਗ ਨਾਲ ਚਲਾਉਣ ਲਈ ਜੱਦੋ-ਜਹਿਦ ਕਰ ਰਹੀ ਹੈ। ਸਰਕਾਰ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ, ਖੇਤੀਬਾੜੀ ਸੈਕਟਰ ਨੂੰ ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਵਰਗਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਦੀ ਰਕਮ ਸਰਕਾਰ ਵੱਲ 10 ਹਜ਼ਾਰ ਕਰੋੜ ’ਤੇ ਪੁੱਜ ਗਈ ਹੈ। Punjab Electricity News
Read Also : Energy of Punjab: ਪੰਜਾਬ ਦੀ ਸੋਲਰ ਊਰਜਾ ਵੱਲ ਵੱਡੀ ਪੁਲਾਂਘ, 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
ਪੀਐਸਈਬੀ ਇੰਜ਼ੀਨੀਅਰਜ਼ ਐਸੋਸ਼ੀਏਸਨ ਦੇ ਪ੍ਰਧਾਨ ਇੰਜੀ: ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸੈਕਟਰੀ ਇੰਜੀ: ਅਜੈਪਾਲ ਸਿੰਘ ਅਟਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਦਿਆ ਇਸ ਮਾਮਲੇ ਨੂੰ ਧਿਆਨ ਵਿੱਚ ਲਿਆਦਾ ਹੈ। ਉਨ੍ਹਾਂ ਲਿਖਿਆ ਕਿ ਚੱਲ ਰਹੇ ਮਾਲੀ ਸਾਲ ਦੇ ਪੰਜਾਬ ਸਰਕਾਰ ਵੱਲੋਂ ਅਦਾਇਗੀ ਨਾ ਕੀਤੇ ਸਬਸਿਡੀ ਬਿੱਲਾਂ ਦੇ ਬਕਾਇਆ ਦੀ ਰਕਮ 4500 ਕਰੋੜ ’ਤੇ ਪੁੱਜ ਗਈ ਹੈ, ਜਦਕਿ ਪਿਛਲੇ ਸਾਲ ਦੇ ਸਬਸਿਡੀ ਬਿੱਲਾਂ ਦੀ ਰਕਮ 5500 ਕਰੋੜ ਪੈਂਡਿੰਗ ਖੜ੍ਹੇ ਹਨ। ਇਸ ਤਰ੍ਹਾਂ 10 ਹਜ਼ਾਰ ਕਰੋੜ ਰੁਪਏ ਇਕੱਲੇ ਸਬਸਿਡੀ ਬਿੱਲਾਂ ਦੇ ਹੀ ਸਰਕਾਰ ਵੱਲੋਂ ਬਕਾਇਆ ਖੜ੍ਹੇ ਹਨ।
Punjab Electricity News
ਸਮੇਂ ਸਿਰ ਪਾਵਰਕੌਮ ਨੂੰ ਸਬਸਿਡੀ ਦਾ ਭੁਗਤਾਨ ਨਾ ਹੋਣ ਕਾਰਨ ਪਾਵਰਕੌਮ ਦੀ ਹਾਲਤ ਪਤਲੀ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਬਿਜਲੀ ਸੈਕਟਰ ਦੇ ਕੰਮਾਂ ’ਤੇ ਵੀ ਪ੍ਰਭਾਵ ਪੈ ਰਿਹਾ ਹੈ। ਆਲਮ ਇਹ ਹੈ ਕਿ ਪਾਵਰਕੌਮ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਖਰਚਿਆਂ ਨੂੰ ਨਜਿੱਠਣ ਵਿੱਚ ਔਖ ਬਣੀ ਹੋਈ ਹੈ। ਇਨ੍ਹਾਂ ਬਕਾਇਆ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਹ ਰਕਮ 3600 ਕਰੋੜ ਬਕਾਇਆ ਖੜ੍ਹੀ ਹੈ।
ਇਨ੍ਹਾਂ ਸਰਕਾਰੀ ਅਦਾਰਿਆਂ ਵੱਲੋਂ ਬਿਜਲੀ ਦੀ ਵਰਤੋਂ ਤਾਂ ਕੀਤੀ ਜਾ ਰਹੀ ਹੈ, ਪਰ ਬਿਜਲੀ ਬਿੱਲ ਨਹੀਂ ਭਰਿਆ ਜਾ ਰਿਹਾ। ਸਬਸਿਡੀ ਸਮੇਤ ਬਿਜਲੀ ਬਿੱਲਾਂ ਦੇ ਬਕਾਏ ਦੀ ਕੁੱਲ ਰਾਸ਼ੀ 13,600 ਕਰੋੜ ਤੇ ਪੁੱਜ ਗਈ ਹੈ। ਉਨ੍ਹਾਂ ਕਿਹਾ ਕਿ ਅਦਾਇਗੀਆਂ ਵਿੱਚ ਇਹ ਦੇਰੀ ਨਾ ਸਿਰਫ਼ ਸੰਚਾਲਨ ਚੁਣੌਤੀਆਂ ਨੂੰ ਵਧਾਉਂਦੀ ਹੈ ਬਲਕਿ ਵਿੱਤੀ ਨੁਕਸਾਨ ਵਿੱਚ ਵੀ ਵਾਧਾ ਕਰ ਰਹੀ ਹੈ। ਇਸ ਦੇ ਨਤੀਜੇ ਵਜੋਂ ਸੂਬੇ ਭਰ ਦੇ ਖਪਤਕਾਰਾਂ ਲਈ ਉੱਚ ਬਿਜਲੀ ਦੀ ਲਾਗਤ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਚਾਲੂ ਵਿੱਤੀ ਸਾਲ ਦੇ ਬਕਾਇਆ ਸਬਸਿਡੀ ਬਿੱਲਾਂ ਸਮੇਤ ਪਿਛਲੇ ਬਕਾਇਆ ਸਬੰਧੀ ਵਿੱਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਨਿਪਟਾਰੇ ਲਈ ਫੌਰੀ ਆਧਾਰ ’ਤੇ ਇੱਕ ਵਿਧੀ ਤਿਆਰ ਕੀਤੀ ਜਾਵੇ।