Kisan Andolan Punjab: ਮੁੱਖ ਮੰਤਰੀ ਮਾਨ ਨੇ ਅੰਦੋਲਨ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਦਿੱਤਾ ਵੱਡਾ ਬਿਆਨ, ਕੇਂਦਰ ਨੂੰ ਲਿਆ ਨਿਸ਼ਾਨੇ ‘ਤੇ

Kisan Andolan Punjab
Kisan Andolan Punjab: ਮੁੱਖ ਮੰਤਰੀ ਮਾਨ ਨੇ ਅੰਦੋਲਨ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਦਿੱਤਾ ਵੱਡਾ ਬਿਆਨ, ਕੇਂਦਰ ਨੂੰ ਲਿਆ ਨਿਸ਼ਾਨੇ 'ਤੇ

Kisan Andolan Punjab: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM  Mann) ਨੇ ਹੱਦਾਂ ‘ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਉਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨੇ ਲਾਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਤਾ ਨਹੀਂ ਕਿਹੜੀ ਘੜੀ ਦੀ ਉਡੀਕ ਕਰ ਰਹੀ ਹੈ।

Read Also : Punjab Electricity News: ਪਾਵਰਕੌਮ ਦੀ ਵਿੱਤੀ ਹਾਲਤ ਲਗਤਾਰ ਹੋ ਰਹੀ ਐ ਖ਼ਰਾਬ, ਸਬਸਿਡੀ ਨੇ ਇਸ ਤਰ੍ਹਾਂ ਕਮਜ਼ੋਰ ਕੀਤਾ ਪਾਵਰਕੌਮ

ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ.. ਸੈੰਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ‘ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ. Kisan Andolan Punjab

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵਿੱਚ ਦਾਖਲ ਹੋ ਚੁੱਕਿਆ ਹੈ। ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨਾਲ ਕੋਈ ਗੱਲਬਾਤ ਕਰਨ ਦਾ ਮੂਡ ਨਹੀਂ ਬਣਾਇਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਹਰਿਆਣਾ ਦੀਆਂ ਹੱਦਾਂ ‘ਤੇ ਬੈਠੇ ਹਨ। ਵਰ੍ਹਦੇ ਮੀਂਹ ਤੇ ਕੜਾਕੇ ਦੀ ਠੰਢ ਦੂਰਾਨ ਬਜ਼ੁਰਗ ਕਿਸਾਨ ਆਪਣੇ ਹੱਕਾਂ ਲਈ ਭੁੱਖ ਤ੍ਰੇਹ ਦੀ ਪਰਵਾਹ ਕੀਤੇ ਬਿਨਾ ਬੈਠੇ ਨਜ਼ਰ ਆ ਰਹੇ ਹਨ। Kisan Andolan Punjab

LEAVE A REPLY

Please enter your comment!
Please enter your name here