Health Minister Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Read Also : Haryana Winter Holidays: ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ
ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਦੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ। Health Minister Punjab