True Life: ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਨੂੰ ਪਰਿਵਾਰ ਨਾਲ ਮਿਲਵਾਇਆ

True Life
ਰਾਮਪੁਰਾ ਫੂਲ: ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਨੂੰ ਉਸ ਦੇ ਪਰਿਵਾਰ ਨੂੰ ਸੌਂਪਦੇ ਹੋਏ ਸੇਵਾਦਾਰ।

True Life: (ਅਮਿਤ ਗਰਗ) ਰਾਮਪੁਰਾ ਫੂਲ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 167 ਮਾਨਵਤਾ ਭਲਾਈ ਕਾਰਜਾਂ ’ਚ ਡੇਰਾ ਸ਼ਰਧਾਲੂ ਦਿਨ ਰਾਤ ਲੱਗੇ ਹੋਏ ਹਨ। ਅਜਿਹੀ ਹੀ ਮਿਸਾਲ ਬਲਾਕ ਰਾਮਪੁਰਾ ਦੇ ਸੇਵਾਦਾਰਾਂ ਵੱਲੋਂ ਕਾਇਮ ਕੀਤੀ ਗਈ ਹੈ। ਸੇਵਾਦਾਰਾਂ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ ਵਿਅਕਤੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਹੈ।

ਇਹ ਵੀ ਪੜ੍ਹੋ: Christmas Day ’ਤੇ Saint Dr. MSG ਦੇ ਸਪੈਸ਼ਲ ਬਚਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਸਿੰਘ ਇੰਸਾਂ ਨੇ ਦੱਸਿਆ ਕਿ ਉਹ ਮੌੜ ਚੌਂਕ ’ਚ ਕਿਸੇ ਕੰਮ ਲਈ ਜਾ ਰਹੇ ਸਨ ਤਾਂ ਟੀ ਪੁਆਇੰਟ ਵੱਲੋਂ ਇੱਕ ਵਿਅਕਤੀ ਬਿਨਾਂ ਕੱਪੜਿਆਂ ਤੋਂ ਆ ਰਿਹਾ ਸੀ। ਉਨ੍ਹਾਂ ਵੱਲੋਂ ਉਸ ਵਿਅਕਤੀ ਕੋਲ ਜਾ ਕੇ ਉਸ ਨੂੰ ਕੱਪੜੇ ਨਾਲ ਲਪੇਟਿਆ ਤੇ ਹੋਰਨਾਂ ਸੇਵਾਦਾਰਾਂ ਨੂੰ ਫੋਨ ਕਰਕੇ ਮੌਕੇ ’ਤੇ ਬੁਲਾਇਆ ਗਿਆ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਰਾਮਪੁਰਾ ਪੁਲਿਸ ਦੀ ਪੀਸੀਆਰ ਟੀਮ ਨੂੰ ਦਿੱਤੀ ਗਈ। ਪੁਲਿਸ ਤੇ ਸੇਵਾਦਾਰਾਂ ਵੱਲੋਂ ਉਕਤ ਵਿਅਕਤੀ ਤੋਂ ਉਸ ਦਾ ਨਾਂਅ ਪੁੱਛਣ ’ਤੇ ਉਸ ਨੇ ਆਪਣਾ ਨਾਂਅ ਸੁਰੇਸ਼ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਦੱਸਿਆ ਤੇ ਉਸ ਵੱਲੋਂ ਦਿੱਤੇ ਮੋਬਾਇਲ ਨੰਬਰ ’ਤੇ ਸੰਪਰਕ ਕਰਕੇ ਉਸ ਦੇ ਪੁੱਤਰ ਨੂੰ ਬਠਿੰਡਾ ਤੋਂ ਬੁਲਾਇਆ ਗਿਆ ਤੇ ਉਕਤ ਵਿਅਕਤੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਜਨੀਕ ਗੁਰੂ ਜੀ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ। True Life

LEAVE A REPLY

Please enter your comment!
Please enter your name here