ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਕਾਰਜਾਂ ’ਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾ ਰਿਹਾ ਹੈ-ਜਿੰਮੇਵਾਰ | Welfare Work
Welfare Work: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹਾ ਪਟਿਆਲਾ ਦੇ ਬਲਾਕ ਬਠੋਈ-ਡਕਾਲਾ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਬਠੋਈ ਕਲਾਂ ਵਿਖੇ ਸੇਵਾ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਕੀਤੇ ਜਾ ਰਹੇ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਅਨੁਸਾਰ ਸਾਰੇ ਐੱਮਐੱਸਜੀ ਮਾਨਵਤਾ ਭਲਾਈ ਕੇਂਦਰਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਇਸੇ ਕੜ੍ਹੀ ਤਹਿਤ ਬਲਾਕ ਬਠੋਈ-ਡਕਾਲਾ ਦੀ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਕੇਂਦਰ ਬਠੋਈ ਕਲਾਂ ਦੀਆਂ ਕੰਧਾਂ ਨੂੰ ਨਵੇਂ ਸਿਰ੍ਹੇ ਤੋਂ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: True Life: ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਨੂੰ ਪਰਿਵਾਰ ਨਾਲ ਮਿਲਵਾਇਆ
ਇਸ ਸਬੰਧੀ ਜਾਣਕਾਰੀ ਦਿੰਦਿਆ 85 ਮੈਂਬਰ ਨਛੱਤਰ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਬਚਨਾਂ ਅਨੁਸਾਰ ਬਲਾਕ ਬਠੋਈ-ਡਕਾਲਾ ਅਧੀਨ ਵੱਖ-ਵੱਖ ਪਿੰਡਾਂ ਦੀ ਸਾਧ-ਸੰਗਤ ਤੇ ਮਿਸਤਰੀ ਵੀਰਾਂ ਵੱਲੋਂ ਇੱਥੇ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਧ-ਸੰਗਤ ’ਚ ਮਾਨਵਤਾ ਭਲਾਈ ਕੇਂਦਰ ’ਚ ਸੇਵਾ ਕਰਨ ਦਾ ਪੂਰਾ ਜ਼ਜਬਾ ਹੈ। 85 ਮੈਂਬਰ ਨੇ ਦੱਸਿਆ ਕਿ ਬਲਾਕ ਬਠੋਈ-ਡਕਾਲਾ ਵੱਲੋਂ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆ ਮਾਨਵਤਾ ਭਲਾਈ ਦੇ ਕਾਰਜਾਂ ’ਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾ ਰਿਹਾ ਹੈ। Welfare Work
ਇਸ ਮੌਕੇ ਪ੍ਰੇਮੀ ਸੰਮਤੀ ਸੁਖਵਿੰਦਰ ਸਿੰਘ ਗਾਜੇਵਾਸ, ਖੁਸ਼ਪ੍ਰੀਤ ਇੰਸਾਂ, ਰਾਧੇ ਸੰਗੀਤ ਇੰਸਾਂ, ਹਾਕਮ ਸਿੰਘ, ਗੋਰਾ ਇੰਸਾਂ, ਕਾਕਾ ਇੰਸਾਂ, ਸੇਵਾ ਸੰਮਤੀ ਮੈਂਬਰ ਕੁਲਦੀਪ ਇੰਸਾਂ, ਧੀਰਜਪਾਲ ਇੰਸਾਂ, ਗੁਰਜੀਤ ਸਿੰਘ ਇੰਸਾਂ, ਮਿਸਤਰੀ ਬਲਵਿੰਦਰ ਇੰਸਾਂ, ਹਰਵਿੰਦਰ ਸਿੰਘ ਬਾਲੀ, ਨੂਰ ਇੰਸਾਂ, ਹਰਬੰਸ ਇੰਸਾਂ, ਬਾਬੂ ਇੰਸਾਂ, ਤੋਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਭਾਈ-ਭੈਣਾਂ, ਆਈ ਟੀ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਵੱਲੋਂ ਸੇਵਾ ਕਾਰਜਾਂ ’ਚ ਹਿੱਸਾ ਪਾਇਆ ਸੀ।