Jagjit Dallewal Health Update: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ

Jagjit Dallewal Health Update
Jagjit Dallewal Health Update: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ

Jagjit Dallewal Health Update: ਡੱਲੇਵਾਲ ਦਾ ਬਲੱਡ ਪ੍ਰੈਸ਼ਰ ਆਮ ਤੋਂ ਘੱਟ

Jagjit Dallewal Health Update: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ’ਤੇ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸਰ ਹੁਣ ਆਮ 100/70 ਰਹਿੰਦਾ ਹੈ ਜੋ ਪਹਿਲਾਂ ਆਮ 130/95 ਰਹਿੰਦਾ ਸੀ ਜੋ ਕਿ ਬਹੁਤ ਚਿੰਤਾਜਨਕ ਗੱਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਜਾਣਦੇ ਹਨ ਕਿ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ 30 ਦਿਨਾਂ ਤੋਂ ਕੁੱਝ ਨਹੀਂ ਖਾਧਾ ਹੈ ਅਤੇ ਪਾਣੀ ਤੋਂ ਇਲਾਵਾ ਕੁੱਝ ਵੀ ਨਹੀਂ ਪੀਤਾ ਪਰ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਹੀਂ ਰਹਿਣਾ ਚਾਹੀਦਾ ਇਸ ਲਈ ਸ. ਜਗਜੀਤ ਸਿੰਘ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਵੀ ਕਰਵਾਏ ਜਾਣ ਅਤੇ ਉਨ੍ਹਾਂ ਟੈਸਟਾਂ ਦੀ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ।

ਇਹ ਵੀ ਪੜ੍ਹੋ: Haryana-Punjab Weather Alert: ਸਾਵਧਾਨ! ਪੰਜਾਬ ਤੇ ਹਰਿਆਣਾ ’ਚ ਸ਼ੀਤ ਲਹਿਰ ਨਾਲ ਧੁੰਦ ਦਾ ਅਲਰਟ

ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ ਭਲਕੇ ਖਨੌਰੀ ਮੋਰਚੇ ਵਿਖੇ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ‘ਪੰਜਾਬ ਬੰਦ‘ ਦੇ ਪ੍ਰੋਗਰਾਮ ਲਈ ਠੋਸ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁੱਝ ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਐੱਮਐੱਸਪੀ ਉੱਪਰ 24 ਫਸਲਾਂ ਦੀ ਖਰੀਦ ਦੀ ਗਾਰੰਟੀ ਦੇਣ ਦਾ ਫੈਸਲਾ ਲੈ ਰਹੇ ਹਾਂ। ਇਸ ਲਈ ਅਸੀਂ ਦੋਵੇਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਰਾਜ ਸਰਕਾਰ ਆਪਣੇ ਬਲਬੂਤੇ ਐਮਐੱਸਪੀ ਉੱਪਰ ਫਸਲਾਂ ਖਰੀਦਣ ਕਰਨ ਲਈ ਆਪਣੇ ਵਿੱਤੀ ਸਾਧਨਾਂ ਦਾ ਪ੍ਰਬੰਧ ਕਰ ਸਕਦੀ ਹੈ।

ਪੰਜਾਬ ਸਰਕਾਰ ਦੇ ਵੱਡੀ ਗਿਣਤੀ ਮੰਤਰੀ ਡੱਲੇਵਾਲ ਦਾ ਪਤਾ ਲੈਣ ਪੁੱਜੇ

ਅੱਜ ਪੰਜਾਬ ਸਰਕਾਰ ਦੇ ਵੱਡੀ ਗਿਣਤੀ ਕੈਬਨਿਟ ਮੰਤਰੀ ਜਗਜੀਤ ਸਿੰਘ ਡੱਲੇਵਾਲ ਦਾ ਪਤਾ ਲੈਣ ਲਈ ਖਨੌਰੀ ਬਾਰਡਰ ਤੇ ਪੁੱਜੇ। ਇਹਨਾਂ ਵਿੱਚ ਅਮਨ ਅਰੋੜਾ, ਡਾ. ਬਲਵੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ , ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ ਅਤੇ ਸੈਰੀ ਕਲਸੀ ਦੇ ਨਾਂਅ ਸ਼ਾਮਿਲ ਹਨ।

LEAVE A REPLY

Please enter your comment!
Please enter your name here