Punjab News: ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Farmers of Punjab

ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ | Punjab News

Punjab News: (ਅਸ਼ਵਨੀ ਚਾਵਲਾ) ਚੰਡੀਗੜ। ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਹੁਣ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ।

ਇਹ ਵੀ ਪੜ੍ਹੋ: Biogas Plant: ਪੀਏਯੂ ਵੱਲੋਂ ਡਿਜ਼ਾਇਨ ਬਾਇਓਗੈਸ ਪਲਾਂਟ, ਝੋਨੇ ਦੀ ਪਰਾਲੀ ਤੋਂ ਬਣਾਏਗਾ ਜੈਵਿਕ ਗੈਸ

ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ.ਆਰ.ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਪੰਜਾਬ ਦੇ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐਨ.ਆਰ.ਆਈ ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ। Punjab News

ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜ਼ੀਹੀ ਆਧਾਰ ’ਤੇ ਕੀਤੇ ਹੱਲ

ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐਨ.ਆਰ.ਆਈ ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ। ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦੋਂਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। Punjab News

LEAVE A REPLY

Please enter your comment!
Please enter your name here