Khanauri Border: ਵਿਧਾਇਕ ਪੰਡੋਰੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ

Khanauri Border
Khanauri Border: ਵਿਧਾਇਕ ਪੰਡੋਰੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ

Khanauri Border: (ਰਵੀ ਗੁਰਮਾ) ਸ਼ੇਰਪੁਰ/ਧੂਰੀ । ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਮਾਨਵਤਾ ਦੇ ਅਧਾਰ ’ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਫਰਾਖਦਿਲੀ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੇ ਅਤੇ ਜਲਦੀ ਹੱਲ ਕਰੇ।

ਇਹ ਵੀ ਪੜ੍ਹੋ: Flood Alart: ਭਾਰੀ ਮੀਂਹ ਕਾਰਨ ਭਿਆਨਕ ਹੜ੍ਹ ਆਉਣ ਦੀ ਸੰਭਾਵਨਾ, ਲੋਕਾਂ ਨੂੰ ਚੇਤਾਵਨੀ

ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਪੰਜਾਬ ਸਰਕਾਰ ਤਨੋ-ਮਨੋ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਸੁਤਰਾਣਾ, ਵਿਧਾਇਕ ਗੁਰਲਾਲ ਸਿੰਘ ਘਨੌਰ, ਵਿਧਾਇਕ ਬੀਬਾ ਨਰਿੰਦਰ ਕੌਰ ਭਰਾਜ ਸੰਗਰੂਰ ਵੀ ਉਹਨਾਂ ਨਾਲ ਹਾਜ਼ਰ ਸਨ। Khanauri Border

LEAVE A REPLY

Please enter your comment!
Please enter your name here