Dr Manmohan Singh: ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਈ ਜਾਵੇ : ਗੁਰਸ਼ਰਨ ਕੌਰ ਰੰਧਾਵਾ

Dr Manmohan Singh
ਬੀਬਾ ਗੁਰਸ਼ਰਨ ਕੌਰ ਰੰਧਾਵਾ

ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਉਚਾਈਆਂ ’ਤੇ ਪੁਹਚਾਇਆ | Dr Manmohan Singh

Dr Manmohan Singh: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਭਾਰਤ ਸਰਕਾਰ ਤੋਂ ਪਹਿਲੇ ਪ੍ਰਧਾਨ ਮੰਤਰੀਆਂ ਵਾਂਗ ਡਾ: ਮਨਮੋਹਨ ਸਿੰਘ ਦੀ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਹੀ ਉਨ੍ਹਾਂ ਦਾ ਯਾਦਗਾਰੀ ਸਥਲ ਬਣਾਉਣ ਦੀ ਅਪੀਲ ਕੀਤੀ ਸੀ ਪਰ ਮੋਦੀ ਸਰਕਾਰ ਨੇ ਇਹ ਮੰਗ ਠੁਕਰਾ ਦਿੱਤੀ। ਬੀਬੀ ਰੰਧਾਵਾ ਨੇ ਕਿਹਾ ਕਿ ਇਹ ਅਤਿਅੰਤ ਨਿੰਦਣਯੋਗ ਹੈ ਕਿ ਕੇਂਦਰ ਸਰਕਾਰ ਨੇ ਡਾ: ਮਨਮੋਹਨ ਸਿੰਘ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਦੀ ਬੇਨਤੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅਜਿਹੇ ਸਥਾਨ ’ਤੇ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ ਹੈ ਜਿੱਥੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਨ ਲਈ ਇਕ ਢੁਕਵੀਂ ਅਤੇ ਇਤਿਹਾਸਕ ਯਾਦਗਾਰ ਬਣਾਈ ਜਾ ਸਕਦੀ ਸੀ।

ਇਹ ਵੀ ਪੜ੍ਹੋ: Bathinda News: ਬਠਿੰਡਾ-ਮਾਨਸਾ ਰੋਡ ’ਤੇ ਬਣੇ ਅੰਡਰ ਬਰਿੱਜ ਥੱਲੇ ਬਣੇ ਖੱਡਿਆਂ ਨੇ ਲਵਾਈਆਂ ਵਾਹਨਾਂ ਦੀਆਂ ਬਰੇਕਾਂ

ਇਹ ਸਥਾਨ ਰਾਜ ਘਾਟ ਹੋਣਾ ਚਾਹੀਦਾ ਸੀ। ਇਹ ਪਿਛਲੇ ਸਮੇਂ ਵਿਚ ਚੱਲੀ ਆ ਰਹੀ ਪ੍ਰਥਾ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦੇ ਹੋਏ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਐਨਾ ਨਿਰਾਦਰ ਕਿਉਂ ਕਰ ਰਹੀ ਹੈ ਜੋ ਸਿੱਖ ਕੌਮ ਵਿਚੋਂ ਇਕੋ-ਇਕ ਪ੍ਰਧਾਨ ਮੰਤਰੀ ਬਣੇ ਸਨ। ਉਨ੍ਹਾਂ ਕਿਹਾ ਕਿ ਡਾ: ਮਨਮੋਹਨ ਸਿੰਘ ਦੀ ਦੂਰ ਅੰਦੇਸ਼ੀ ਸੋਚ ਨੇ ਭਾਰਤ ਨੂੰ ਆਰਥਿਕ ਸੰਕਟ ’ਚੋਂ ਕੱਢਿਆ ਅਤੇ ਦੇਸ਼ ਨੂੰ ਮਹਾਨ ਅੰਤਰਰਾਸ਼ਟਰੀ ਪੱਧਰ ’ਤੇ ਉਚਾਈਆਂ ’ਤੇ ਪਹੁੰਚਾਇਆ। ਕਾਂਗਰਸ ਨਾਲ ਸਿਆਸੀ ਮਤਭੇਦਾਂ ਵਾਲੀਆਂ ਪਾਰਟੀਆਂ ਨੂੰ ਵੀ ਡਾ: ਮਨਮੋਹਨ ਸਿੰਘ ਨੇ ਸਭ ਤੋਂ ਉੱਚੇ ਆਦਰ ਵਿਚ ਰੱਖਿਆ ਸੀ ਕਿਉਂਕਿ ਉਹ ਰਾਜਨੀਤੀ ਅਤੇ ਸਿਆਸੀ ਸੰਬੰਧਾਂ ਤੋਂ ਇਲਾਵਾ ਸਭ ਆਗੂਆਂ ਦੀ ਕਦਰ ਕਰਦੇ ਸਨ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਕਿਹਾ ਸੀ ਕਿ ਜਦੋਂ ਮਨਮੋਹਨ ਸਿੰਘ ਬੋਲਦੇ ਹਨ ਤਾਂ ਪੂਰੀ ਦੁਨੀਆ ਸੁਣਦੀ ਹੈ।