ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News Punjab Govern...

    Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱਡਾ ਯਤਨ

    Punjab Government News
    Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱਡਾ ਯਤਨ

    Punjab Government News: ਚੰਡੀਗੜ੍ਹ। ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।

    Read Also : Kisan Andolan: ਮੁੱਖ ਮੰਤਰੀ ਮਾਨ ਨੇ ਡੱਲੇਵਾਲ ਨਾਲ ਗੱਲਬਾਤ ਦੀ ਦਿੱਤੀ ਜਾਣਕਾਰੀ

    ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। Punjab Government News

    ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਭਿਖਿਆ ਰੋਕਥਾਮ ਐਕਟ 1971 ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਬੱਚਾ ਮੰਨਿਆ ਜਾਵੇਗਾ ਅਤੇ ਇਸ ਐਕਟ ਅਨੁਸਾਰ ਜੋ ਵਿਅਕਤੀ ਬੱਚੇ ਨੂੰ ਭਿਖਿਆ ਵਿੱਚ ਸ਼ਾਮਲ ਕਰਦਾ ਹੈ ਉਸ ਨੂੰ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ ਜੋ ਕਿ ਇੱਕ ਸਾਲ ਤੋਂ ਘੱਟ ਨਹੀਂ ਹੋ ਸਕਦੀ। Punjab Government News

    LEAVE A REPLY

    Please enter your comment!
    Please enter your name here