ਐਮ ਵੈਂਕੱਈਆ ਨਾਇਡੂ ਦਾ ਅਸਤੀਫ਼ਾ ਮਨਜ਼ੂਰ
ਨਵੀਂ ਦਿੱਲੀ: ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਮੰਤਰੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ
ਉਨ੍ਹਾਂ ਦੀ ਜਗ੍ਹਾ ਕੱਪੜਾ ਮੰਤਰੀ ਸਿਮਰਤੀ ਇਰਾਨੀ ਨੂੰ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੇ ਪੇਂਡੂ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸ਼ਹਿਰੀ ਵਿਕਾਸ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ
ਰਾਸ਼ਟਰਪਤੀ ਭਵਨ ਵੱਲੋਂ ਇੱਥੇ ਜਾਰੀ ਇੱਕ ਨੋਟਿਸ ਦੇ ਅਨੁਸਾਰ ਮੁਖਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਸੂਚਨਾ ਤੇ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਅਹੁਦੇ ਤੋਂ ਸ੍ਰੀ ਨਾਇਡੂ ਦਾ ਅਸਤੀਫ਼ਾ ਤੁਰੰਭ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ ਦਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਕੀਤੇ ਜਾਣ ਤੋਂ ਬਾਅਦ ਸੋਮਵਾਰ ਰਾਤ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ ਮੁਖਰਜੀ ਨੇ ਸ੍ਰੀਮਤੀ ਇਰਾਨੀ ਨੂੰ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦਾ ਤੇ ਤੋਮਰ ਨੂੰ ਸ਼ਹਿਰੀ ਵਿਕਾਸ ਮੰਤਰਾਲੇ ਦਾ ਵਾਧੂ ਇੰਚਾਰਜ਼ ਸੌਂਪਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।