Punjab: ਕੜਾਕੇ ਦੀ ਠੰਢ ਵਿਚਕਾਰ 50 ਫੁੱਟ ਉੱਚੇ ਟਾਵਰ ’ਤੇ ਚੜਿਆ ਵਿਅਕਤੀ, ਮੱਚੀ ਅਫਰਾ-ਤਫਰੀ

Punjab
Punjab: ਕੜਾਕੇ ਦੀ ਠੰਢ ਵਿਚਕਾਰ 50 ਫੁੱਟ ਉੱਚੇ ਟਾਵਰ ’ਤੇ ਚੜਿਆ ਵਿਅਕਤੀ, ਮੱਚੀ ਅਫਰਾ-ਤਫਰੀ

Punjab

Punjab: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੜਾਕੇ ਦੀ ਠੰਢ ਦਰਮਿਆਨ ਗੁਰਦਾਸਪੁਰ ’ਚ ਇੱਕ ਨੌਜਵਾਨ 50 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਧਾਰੀਵਾਲ ਦਾ ਨੌਜਵਾਨ ਕਸਬਾ ਧਾਰੀਵਾਲ ਰੇਲਵੇ ਸਟੇਸ਼ਨ ਦੇ ਕਰੀਬ 50 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ’ਚ ਹੜਕੰਪ ਮੱਚ ਗਿਆ ਹੈ। ਇਸ ਦੇ ਨਾਲ ਹੀ ਧਾਰੀਵਾਲ ਦੇ ਨਾਇਬ ਤਹਿਸੀਲਦਾਰ, ਰੇਲਵੇ ਪੁਲਿਸ ਤੇ ਸਥਾਨਕ ਪੁਲਿਸ ਵੀ ਪਹੁੰਚ ਕੇ ਨੌਜਵਾਨਾਂ ਨੂੰ ਕਾਬੂ ਕਰਨ ਦੀ ਅਪੀਲ ਕਰ ਰਹੇ ਹਨ। ਮੌਕੇ ’ਤੇ ਪਹੁੰਚੇ ਸਥਾਨਕ ਨਿਵਾਸੀ ਨੇ ਦੱਸਿਆ ਕਿ ਨੌਜਵਾਨ ਦਾ ਨਾਂਅ ਅਸ਼ਵਨੀ ਹੈ ਤੇ ਉਹ ਪੇਸ਼ੇ ਤੋਂ ਫੋਟੋਗ੍ਰਾਫਰ ਦਾ ਕੰਮ ਕਰਦਾ ਹੈ।

ਇਹ ਖਬਰ ਵੀ ਪੜ੍ਹੋ : Kota News: ਕੋਟਾ ‘ਚ JEE ਦੀ ਤਿਆਰੀ ਕਰ ਰਹੇ ਹਰਿਆਣਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ‘…

ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਸ਼ਹਿਰ ਦੇ ਕੁਝ ਲੋਕਾਂ ਨਾਲ ਮਿਲ ਕੇ ਨਾਜਾਇਜ਼ ਕਬਜ਼ੇ ਕਰਨ ਦੇ ਦੋਸ਼ ਲਾਏ ਹਨ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਤਰ੍ਹਾਂ ਦਾ ਇਨਸਾਫ਼ ਮੰਗ ਰਿਹਾ ਹੈ। ਇਸ ਸਬੰਧੀ ਜਦੋਂ ਰੇਲਵੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਰੀਬ ਸਾਢੇ ਤਿੰਨ ਵਜੇ ਇਹ ਨੌਜਵਾਨ ਟਾਵਰ ’ਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਉਹ ਦੱਸ ਰਿਹਾ ਹੈ ਕਿ ਕਿਸੇ ਨੇ ਉਸ ਦੇ ਘਰ ’ਤੇ ਕਬਜ਼ਾ ਕਰ ਲਿਆ ਹੈ। ਰੇਲਵੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਉਪਰੋਂ ਟਾਵਰ ’ਤੇ ਚੜ੍ਹ ਕੇ ਕਹਿ ਰਿਹਾ ਹੈ ਕਿ ਉਸ ਨੇ ਕਈ ਸ਼ਿਕਾਇਤਾਂ ਕੀਤੀਆਂ ਪਰ ਉਨ੍ਹਾਂ ਨੂੰ ਕਿਸੇ ਕੋਲੋਂ ਇਨਸਾਫ਼ ਨਹੀਂ ਮਿਲਿਆ। ਜਿਸ ਕਾਰਨ ਉਹ ਇਸ ਟਾਵਰ ’ਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। Punjab

LEAVE A REPLY

Please enter your comment!
Please enter your name here