Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੀਨ ਤੋਂ ਭਾਰਤ ’ਚ ਫੈਲੇ ਹਿਊਮਨ ਮੈਟਾਪਨੀਓਮੋ ਵਾਇਰਸ ਦੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਹਨ। ਹੁਣ ਪੰਜਾਬ ਦਾ ਸਿਹਤ ਵਿਭਾਗ ਵੀ ਇਸ ਸਬੰਧੀ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਹਿਊਮਨ ਮੈਟਾਪਨੀਓਮੋਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। Punjab News
ਇਹ ਖਬਰ ਵੀ ਪੜ੍ਹੋ : Punjab: ਕੜਾਕੇ ਦੀ ਠੰਢ ਵਿਚਕਾਰ 50 ਫੁੱਟ ਉੱਚੇ ਟਾਵਰ ’ਤੇ ਚੜਿਆ ਵਿਅਕਤੀ, ਮੱਚੀ ਅਫਰਾ-ਤਫਰੀ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ’ਚ ਅਜੇ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੰਜਾਬ ਸਰਕਾਰ ਕੇਂਦਰ ਦੇ ਸੰਪਰਕ ’ਚ ਹੈ ਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ ਪਰ ਇਹ ਫਲੂ ਵਰਗੇ ਲੱਛਣਾਂ ਵਾਲਾ ਹਲਕਾ ਵਾਇਰਸ ਹੈ ਤੇ ਜਾਨਲੇਵਾ ਨਹੀਂ ਹੈ।
ਮੁਫ਼ਤ ਹੋਵੇਗਾ ਇਲਾਜ਼ | Punjab News
ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦਾ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਲੜਨ ਲਈ ਤਿਆਰ ਹੈ। ਇਹ ਕੋਈ ਨਵਾਂ ਵਾਇਰਸ ਨਹੀਂ ਹੈ ਤੇ ਨਾ ਹੀ ਇਹ ਘਾਤਕ ਹੈ। ਜਿਨ੍ਹਾਂ ਲੋਕਾਂ ਨੂੰ ਦਮੇ ਵਰਗੀਆਂ ਸਾਹ ਦੀਆਂ ਬਿਮਾਰੀਆਂ ਹਨ, ਉਨ੍ਹਾਂ ਨੂੰ ਜਨਤਕ ਥਾਵਾਂ ’ਤੇ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਜੇਕਰ ਬਾਹਰ ਜਾਣਾ ਹੈ ਤਾਂ ਮਾਸਕ ਪਾ ਕੇ ਹੀ ਬਾਹਰ ਨਿਕਲੋ। ਲੋਕਾਂ ਨੂੰ ਇਸ ਤੋਂ ਡਰਨਾ ਨਹੀਂ ਚਾਹੀਦਾ। ਅਸੀਂ ਸਾਰਿਆਂ ਨੇ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ ਤੇ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਸੂਬੇ ਦੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਪੰਜਾਬ ’ਚ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੋਵੇਗਾ।
ਕੀ ਹੈ HMPV ਦੇ ਲੱਛਣ? | Punjab News
ਇਹ ਵਾਇਰਸ ਛੋਟੇ ਬੱਚਿਆਂ ਤੇ ਬਜ਼ੁਰਗਾਂ, ਖਾਸ ਤੌਰ ’ਤੇ ਘੱਟ ਪ੍ਰਤੀਰੋਧਕ ਸ਼ਕਤੀ ਵਾਲੇ ਲੋਕਾਂ ਨੂੰ ਫੜਦਾ ਹੈ। ਇਸ ਵਾਇਰਸ ਦੇ ਲੱਛਣਾਂ ’ਚ ਖੰਘ, ਬੁਖਾਰ, ਬੰਦ ਨੱਕ, ਸਾਹ ਲੈਣ ’ਚ ਤਕਲੀਫ, ਥਕਾਵਟ ਮਹਿਸੂਸ ਹੋਣਾ, ਗਲੇ ’ਚ ਖਰਾਸ਼, ਸਰੀਰ ’ਤੇ ਲਾਲ ਨਿਸ਼ਾਨ ਆਦਿ ਸ਼ਾਮਲ ਹਨ। ਇਸ ਵਾਇਰਸ ਦੀ ਖਾਸ ਗੱਲ ਇਹ ਹੈ ਕਿ ਇਹ ਸਾਹ ਪ੍ਰਣਾਲੀ ਰਾਹੀਂ 2 ਵਿਅਕਤੀਆਂ ਵਿਚਕਾਰ ਤੇਜ਼ੀ ਨਾਲ ਫੈਲਦਾ ਹੈ। ਇਸ ’ਚ ਲੋਕਾਂ ਨਾਲ ਸੰਪਰਕ ਕਰਨਾ ਵੀ ਸ਼ਾਮਲ ਹੈ ਜਿਵੇਂ ਕਿ ਹੱਥ ਮਿਲਾਉਣਾ ਜਾਂ ਵਾਇਰਸ ਨਾਲ ਦੂਸ਼ਿਤ ਕਿਸੇ ਚੀਜ਼ ਨੂੰ ਛੂਹਣਾ।