ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ | Patiala News
Patiala News: ਪਟਿਆਲਾ (ਸੱਚ ਕਹੂੰ/ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਟਿਆਲਾ ’ਚ ਆਪਣਾ ਮੇਅਰ ਬਣਾਉਣ ’ਚ ਸਫਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ ਹੈ। ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ’ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਪਟਿਆਲਾ ਦਾ ਵਿਕਾਸ ਹੈ। ਚੋਣਾਂ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਇਸੇ ਤਰ੍ਹਾਂ ਕੰਮ ਕੀਤਾ ਜਾਵੇਗਾ। Patiala News
ਇਹ ਖਬਰ ਵੀ ਪੜ੍ਹੋ : Supreme Court News: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਧੀਆਂ ਨੂੰ ਸਿੱਖਿਆ ਦੇ ਖਰਚ ਲਈ ਮਾਤਾ-ਪਿਤਾ ਤੋਂ ਮੰਗਣ ਦਾ ਅਧਿਕਾ…