Welfare Work: ਤਿੰਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਪੰਜ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ
Welfare Work: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੇ ਚਲਦਿਆਂ ਮਾਨਵਤਾ ਭਲਾਈ ਦੇ ਕੰਮਾਂ ਦੀ ਲੜੀ ਨੂੰ ਹੋਰ ਰਫਤਾਰ ਦਿੰਦੇ ਹੋਏ ਤਲਵੰਡੀ ਭਾਈ ਤੋਂ ਵਿਜੈ ਇੰਸਾਂ 85 ਮੈਂਬਰ ਨੇ ਆਪਣੇ ਹੋਣਹਾਰ ਪੁੱਤਰ ਵਿਕਰਾਂਤ ਸਿੰਘ ਇੰਸਾਂ (ਸੋਨੂੰ) ਵਾਸੀ ਆਸਟ੍ਰੇਲੀਆ ਦੇ ਜਨਮ ਦਿਨ ਮੌਕੇ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਤਾ ਭਲਾਈ ਕੇਂਦਰ ਤਲਵੰਡੀ ਭਾਈ ਵਿਖੇ ਨਾਮ ਚਰਚਾ ਕੀਤੀ । ਜਿਸ ਵਿੱਚ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ’ਚੋਂ ਸ਼ਬਦ ਬਾਣੀ ਕਰਕੇ ਗੁਰੂ ਜੱਸ ਗਾਇਆ ।
ਇਹ ਵੀ ਪੜ੍ਹੋ: England News: ਇੰਗਲੈਂਡ ਦੀ ਸਾਧ-ਸੰਗਤ ਨੇ ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ
ਨਾਮ ਚਰਚਾ ਦੀ ਸਮਾਪਤੀ ਤੋਂ ਬਾਅਦ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦੇ ਹੋਏ ਵਿਜੈ ਇੰਸਾਂ 85 ਮੈਂਬਰ ਨੇ ਸਾਧ-ਸੰਗਤ ਦੀ ਹਾਜ਼ਰੀ ਵਿੱਚ ਤਿੰਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਪੰਜ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ ।
ਇਸ ਮੌਕੇ ਗੱਲਬਾਤ ਕਰਦਿਆਂ ਸੱਘੜ ਸਿੰਘ ਇੰਸਾਂ 85 ਮੈਂਬਰ ਤੇ ਅਸੋਕ ਕੁਮਾਰ ਇੰਸਾਂ ਸ਼ਹਿਰੀ ਪ੍ਰੇਮੀ ਸੇਵਕ ਨੇ ਦੱਸਿਆ ਕਿ ਵਿਜੈ ਇੰਸਾਂ 85 ਮੈਂਬਰ ਦਾ ਸਮੁੱਚਾ ਪਰਿਵਾਰ ਹਮੇਸ਼ਾ ਹੀ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਕੰਮਾਂ ਵਿੱਚ ਮੋਹਰੀ ਰਹਿੰਦਾ ਹੈ । ਇਸ ਮੌਕੇ ਸੱਘੜ ਸਿੰਘ ਇੰਸਾਂ 85 ਮੈਂਬਰ ,ਵਿਜੈ ਇੰਸਾਂ 85 ਮੈਂਬਰ ,ਅਸੋਕ ਕੁਮਾਰ ਇੰਸਾਂ ,ਜਗਸੀਰ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ, ਜੀਤ ਇੰਸਾਂ , ਮਨਮੋਹਨ ਸਿੰਘ ਇੰਸਾਂ, ਮੁਰਲੀਧਰ ਇੰਸਾਂ, ਨਿਹਾਲ ਚੰਦ ਇੰਸਾਂ, ਭੈਣ ਸੰਮਤ ਇੰਸਾਂ, ਭੈਣ ਸੰਗੀਤ ਇੰਸਾਂ , ਭੈਣ ਨਵੀਤਾ ਇੰਸਾਂ, ਭੈਣ ਰਿੰਪੀ ਇੰਸਾਂ, ਭੈਣ ਸ਼ਸ਼ਮਾ ਇੰਸਾਂ, ਭੈਣ ਬੱਬੀ ਇੰਸਾਂ , ਭੈਣ ਪ੍ਰਵੀਨ ਇੰਸਾਂ ਤੋਂ ਇਲਾਵਾ ਸਾਧ-ਸੰਗਤ ਮੌਜੂਦ ਸੀ ।