Shot Fired Guruharsahai: (ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੀ ਬਸਤੀ ਗੁਰੂ ਕਰਮ ਸਿੰਘ ਵਾਲੀ ਅੰਦਰ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਚੱਲਣ ਨਾਲ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।
ਇਹ ਵੀ ਪੜ੍ਹੋ:Farishte Scheme: ਸੜਕੀ ਹਾਦਸਿਆਂ ’ਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲ ਰਿਹਾ ਮੁਫ਼ਤ ਇਲਾਜ, ਬਚਾਈਆਂ ਜਾ…
ਜਖਮੀ ਔਰਤ ਨੂੰ ਪਹਿਲਾਂ ਗੁਰੂਹਰਸਹਾਏ ਦੇ ਸਰਕਾਰੀ ਹਸਪਤਾਲ ਅੰਦਰ ਭਰਤੀ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਫਰੀਦਕੋਟ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਪਹੁੰਚੇ ਘਟਨਾ ਸਥਾਨ ’ਤੇ ਪਹੁੰਚੇ ਗੁਰੂਹਰਸਹਾਏ ਦੇ ਡੀਐੱਸਪੀ ਸਤਨਾਮ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ । ਉਨਾਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।