Punjab Vidhan Sabha: ਦਲ ਬਦਲ ਕਾਨੂੰਨ ਤਹਿਤ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਤਲਬ, ਖ਼ੁਦ ਪੇਸ਼ ਹੁੰਦੇ ਹੋਏ ਦੇਣੀ ਪਵੇਗੀ ਸਫ਼ਾਈ

Punjab Vidhan Sabha
Punjab Vidhan Sabha: ਦਲ ਬਦਲ ਕਾਨੂੰਨ ਤਹਿਤ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਤਲਬ, ਖ਼ੁਦ ਪੇਸ਼ ਹੁੰਦੇ ਹੋਏ ਦੇਣੀ ਪਵੇਗੀ ਸਫ਼ਾਈ

Punjab Vidhan Sabha: ਡਾ. ਸੁਖਵਿੰਦਰ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਆਈ ਹੋਈ ਐ ਸਪੀਕਰ ਕੋਲ ਸ਼ਿਕਾਇਤ

 Punjab Vidhan Sabha: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਦਲ ਬਦਲ ਕਾਨੂੰਨ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਲਬ ਕਰ ਲਿਆ ਗਿਆ ਹੈ। ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ 11 ਫਰਵਰੀ ਸਵੇਰੇ 11:30 ’ਤੇ ਵਿਧਾਨ ਸਭਾ ਵਿੱਚ ਸਪੀਕਰ ਅੱਗੇ ਪੇਸ਼ ਹੋਣਾ ਪਵੇਗਾ ਵਿਧਾਇਕ ਤੋਂ ਇਸ ਤੋਂ ਪਹਿਲਾਂ 25 ਸਤੰਬਰ 2024 ਨੂੰ ਨੋਟਿਸ ਜਾਰੀ ਕਰਦੇ ਹੋਏ ਲਿਖਤ ਵਿੱਚ ਜੁਆਬ ਮੰਗਿਆ ਗਿਆ ਸੀ ਪਰ ਹੁਣ ਤੱਕ ਕੋਈ ਵੀ ਲਿਖਿਤ ਵਿੱਚ ਜੁਆਬ ਦਾਖ਼ਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਹੁਣ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਉਨ੍ਹਾਂ ਨੂੰ ਖ਼ੁਦ ਪੇਸ਼ ਹੁੰਦੇ ਹੋਏ ਆਪਣੇ ਮਾਮਲੇ ਵਿੱਚ ਸਫ਼ਾਈ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Pension News: ਐਮਰਜੈਂਸੀ ਦੌਰਾਨ ਜੇਲ੍ਹ ਜਾਣ ਵਾਲਿਆਂ ਲਈ ਸਰਕਾਰ ਵੱਲੋਂ ਪੈਨਸ਼ਨ ਦੇਣ ਦਾ ਐਲਾਨ!

ਜਾਣਕਾਰੀ ਅਨੁਸਾਰ ਬੰਗਾ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਜਿੱਤ ਹਾਸਲ ਕਰਨ ਵਾਲੇ ਡਾ. ਸੁਖਵਿੰਦਰ ਸਿੰਘ ਸੁੱਖੀ ਨੇ 14 ਅਗਸਤ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰ ਲਈ ਗਈ ਸੀ ਪਰ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚ ਬਤੌਰ ਵਿਧਾਇਕ ਆਪਣਾ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਖ਼ਿਲਾਫ਼ ਇੱਕ ਵਕੀਲ ਵੱਲੋਂ ਸ਼ਿਕਾਇਤ ਭੇਜਦੇ ਹੋਏ ਮੰਗ ਕੀਤੀ ਗਈ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਦਲ ਬਦਲ ਵਿਰੋਧੀ ਕਾਨੂੰਨ ਨੂੰ ਤੋੜਦੇ ਹੋਏ ਭਾਰਤੀ ਸੰਵਿਧਾਨ ਦੇ ਦਸਵੀਂ ਅਨੁਸੂਚੀ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੀ ਤਨਖ਼ਾਹ ਅਤੇ ਭੱਤੇ ਰੋਕਣ ਦੇ ਨਾਲ ਹੀ ਤੁਰੰਤ ਵਿਧਾਨ ਸਭਾ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਜਾਵੇ। Punjab Vidhan Sabha

ਡਾ. ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਇਹ ਸ਼ਿਕਾਇਤ ਮਿਲਣ ਤੋਂ ਬਾਅਦ 29 ਸਤੰਬਰ 2024 ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਦੇਸ਼ਾਂ ’ਤੇ ਵਿਧਾਨ ਸਭਾ ਦੇ ਸਕੱਤਰ ਵੱਲੋਂ ਡਾ. ਸੁਖਵਿੰਦਰ ਸਿੰਘ ਨੂੰ ਲਿਖਤੀ ਰੂਪ ’ਚ ਸਫ਼ਾਈ ਦੇਣ ਲਈ ਕਿਹਾ ਗਿਆ ਸੀ ਪਰ ਡਾ. ਸੁਖਵਿੰਦਰ ਸਿੰਘ ਵੱਲੋਂ ਹੁਣ ਤੱਕ ਵਿਧਾਨ ਸਭਾ ਵਿੱਚ ਆਪਣਾ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ, ਜਿਸ ’ਚ ਉਨ੍ਹਾਂ ਨੂੰ ਹੁਣ ਨਿੱਜੀ ਤੌਰ ’ਤੇ ਪੇਸ਼ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। Punjab Vidhan Sabha

LEAVE A REPLY

Please enter your comment!
Please enter your name here