Farmer Protest. (ਬਲਕਾਰ ਸਿੰਘ) ਖਨੌਰੀ। ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇ ਦਿਨ ਵਿਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ। ਇਸ ਦੌਰਾਨ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਐਲਾਨ ਕੀਤਾ ਕਿ 15 ਜਨਵਰੀ ਤੋਂ ਖਨੌਰੀ ਬਾਰਡਰ ’ਤੇ 111 ਕਿਸਾਨਾਂ ਦਾ ਜੱਥਾ ਸ਼ਾਂਤਮਈ ਢੰਗ ਨਾਲ ਕਾਲੇ ਚੋਲੇ ਪਾ ਕੇ ਮਰਨ ਵਰਤ ‘ਤੇ ਬੈਠੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਫਿਰ ਆ ਰਿਹਾ ਹੈ ਇੱਕ ਨਵਾਂ ਪੱਛਮੀ ਮੌਨਸੂਨ, ਇਸ ਦਿਨ ਤੋਂ ਫਿਰ ਤੋਂ ਹੋਵਗੀ ਭਾਰੀ ਬ…
ਇਸ ਮੌਕੇ ਕਿਸਾਨ ਆਗੂ ਅਭਿਮਨਿੰਯੂ ਕੋਹਾੜ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਨ੍ਹਾਂ ਨੂੰ ਇਕ ਪਾਣੀ ਦੀ ਘੁੱਟ ਵੀ ਪਚਾਉਣੀ ਔਖੀ ਹੋ ਗਈ ਹੈ ਅਤੇ ਡਾਕਟਰਾਂ ਮੁਤਾਬਕ ਕਿਸੇ ਸਮੇ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਭਾਜਪਾ ਆਗੂਆਂ ਵੱਲੋ ਦਿੱਤੇ ਜਾ ਰਹੇ ਬਿਆਨ ਕਿ ਐਮਐਸਪੀ ਕਿਸਾਨਾਂ ਲਈ ਨੁਕਸਾਨਦੇਹ ਹੈ, ਇਸ ਲਈ ਇਸਨੂੰ ਲਾਗੂ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਐਮਐਸਪੀ ’ਤੇ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੇਂਦਰ ਨੂੰ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।