Punjab News: ਮਾਨ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

Punjab News
ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਦਾ ਉਦਘਾਟਨ ਕਰਦੇ ਹੋਏ।

ਸਰਕਾਰ ਸੈਰ-ਸਪਾਟਾ ਖੇਤਰ ਨੂੰ ਨਵੇਂ ਸਿਖਰ ਤੇ ਲੈ ਕੇ ਜਾਵੇਗੀ : ਭਗਵੰਤ ਮਾਨ

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸ਼ਾਨਦਾਰ ਹੋਟਲ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪੱਖੋਂ ਤੋਂ ਲੋਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਸੈਰ-ਸਪਾਟਾ ਖੇਤਰ ਵਿਸ਼ੇਸ਼ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਹੁਲਾਰਾ ਦੇਵੇਗਾ।

ਉਨ੍ਹਾਂ ਉਮੀਦ ਜਤਾਈ ਕਿ ਸੈਲਾਨੀ ਇਸ ਹੋਟਲ ਵਿੱਚ ਆਰਾਮਦਾਇਕ ਠਹਿਰ ਅਤੇ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇਹ ਹੋਟਲ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਵਜੋਂ ਆਪਣੀ ਮੌਜੂਦਾ ਸਥਿਤੀ ਦੇ ਨਾਲ-ਨਾਲ ਡੈਸਟੀਨੇਸ਼ਨ ਵੈਡਿੰਗ ਲਈ ਤਰਜ਼ੀਹੀ ਸਥਾਨ ਵਜੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਵਿਲੱਖਣ ਸ਼ਾਨ ਤੋਂ ਇਲਾਵਾ ਇਹ ਹੋਟਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: Army Day: ਸਰਹੱਦ ‘ਤੇ ਪਹੁੰਚੇ ਵਰੁਣ ਧਵਨ, ਦੇਸ਼ ਦੇ ‘ਅਸਲੀ ਨਾਇਕਾਂ’ ਨੂੰ ਕੀਤਾ ਸਲਾਮ

ਮਾਨ ਨੇ ਅਜਿਹੇ ਪ੍ਰਾਜੈਕਟਾਂ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ-ਸਪਾਟਾ ਸਥਾਨ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਲੈ ਕੇ ਹੀ ਇਹ ਉਨ੍ਹਾਂ ਦਾ ਸੁਪਨਾ ਰਿਹਾ ਹੈ ਕਿ ਪੰਜਾਬ ਦੀ ਵੰਨ-ਸੁਵੰਨਤਾ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਵਰਗੇ ਪਹਿਲੂਆਂ ਨੂੰ ਦੁਨੀਆ ਭਰ ਦੇ ਲੋਕਾਂ ਦੇ ਸਾਹਮਣੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਗੋਆ, ਜੈਪੁਰ (ਰਾਜਸਥਾਨ), ਮੈਕਲੌਡਗੰਜ (ਹਿਮਾਚਲ ਪ੍ਰਦੇਸ਼) ਅਤੇ ਹੋਰ ਰਾਜਾਂ ਵਿੱਚ ਵੀ ਜ਼ਮੀਨ ਹੈ, ਜਿਸ ਨੂੰ ਆਗਾਮੀ ਦਿਨਾਂ ਵਿੱਚ ਸੈਰ-ਸਪਾਟੇ ਦੇ ਸਥਾਨਾਂ ਵਜੋਂ ਵਿਕਸਤ ਕੀਤਾ ਜਾਵੇਗਾ। Punjab News

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਅਨਮੋਲ ਸੰਪਤੀਆਂ ਆਪਣੇ ਨਜ਼ਦੀਕੀ ਦੋਸਤਾਂ ਨੂੰ ਵੇਚੀਆਂ ਪਰ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਥਾਨਾਂ ਨੂੰ ਵੱਖ-ਵੱਖ ਨਜ਼ਰੀਏ ਤੋਂ ਵਿਕਸਤ ਕਰ ਰਹੀ ਹੈ। ਇੱਕ ਉਦਾਹਰਣ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਦੇਖਣ ਨੂੰ ਮਿਲਿਆ ਹੈ ਕਿ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਅਨਮੋਲ ਸੰਪਤੀਆਂ ਆਪਣੇ ਨੇੜਲੇ ਸਾਥੀਆਂ ਨੂੰ ‘ਕੌਡੀਆਂ ਦੇ ਭਾਅ‘ ਵੇਚ ਦਿੱਤਾ।

ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ, ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਟੂਰਿਜ਼ਮ ਤੇ ਸਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਅੰਮ੍ਰਿਤਾ ਸਿੰਘ, ਬਲਤੇਜ ਪੰਨੂ, ਮੇਅਰ ਕੁੰਦਨ ਗੋਗੀਆ, ਤੇਜਿੰਦਰ ਮਹਿਤਾ, ਰੋਹਿਤ ਅਰੋੜਾ ਤੇ ਜੀ.ਐਮ ਦੀਪਮੋਹਨ ਸਿੰਘ ਵੀ ਮੌਜੂਦ ਸਨ।

ਅਜਿਹੇ ਹੋਰ ਪ੍ਰਾਜੈਕਟਰ ਹੋਣਗੇ ਵਿਕਸਤ | Punjab News

ਸੂਬੇ ਦਾ ਪਹਿਲਾ ਵਿਰਾਸਤੀ ਹੋਟਲ ਹੈ ਅਤੇ ਸੂਬੇ ਦੀਆਂ ਇਤਿਹਾਸਕ ਇਮਾਰਤਾਂ ਦੀ ਸਰਬੋਤਮ ਵਰਤੋਂ ਕਰਕੇ ਅਜਿਹੇ ਹੋਰ ਪ੍ਰਾਜੈਕਟ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਕੁਦਰਤੀ ਤੌਰ ‘ਤੇ ਸੁੰਦਰ ਦ੍ਰਿਸ਼ਾਂ ਨਾਲ ਭਰਪੂਰ ਹੈ, ਜਿਸ ਦੀ ਵਰਤੋਂ ਫਿਲਮ ਇੰਡਸਟਰੀ ਅਤੇ ਹੋਰ ਉਦਯੋਗ ਕਰ ਸਕਦੇ ਹਨ। ਸੂਬਾ ਸਰਕਾਰ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਹੋਵੇਗਾ ਨਿਰਮਾਣ

ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਇੱਕ ਵਿਰਾਸਤੀ ਗਲੀ ਦਾ ਨਿਰਮਾਣ ਕਰੇਗੀ, ਜੋ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਮੌਜੂਦਾ ਅਜਾਇਬ ਘਰ ਤੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗਲੀ ਕੌਮੀ ਆਜ਼ਾਦੀ ਸੰਗਰਾਮ ਵਿੱਚ ਸੂਬੇ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈ, ਜੋ ਨੌਜਵਾਨਾਂ ਨੂੰ ਦੇਸ਼ ਲਈ ਪੂਰੇ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।

LEAVE A REPLY

Please enter your comment!
Please enter your name here