ਸਾਡੇ ਨਾਲ ਸ਼ਾਮਲ

Follow us

13.1 C
Chandigarh
Sunday, February 8, 2026
More
    Home ਸੂਬੇ ਪੰਜਾਬ Sunam News: ਕ...

    Sunam News: ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਮਾਨ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ

    Sunam News
    Sunam News: ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਮਾਨ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ

    ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ 137ਵੇਂ ਦਿਨ ’ਚ ਦਾਖਲ

    • ਆਪਣੇ ਖੂਨ ਨਾਲ ਚਿੱਠੀਆਂ ਲਿਖ ਮੁੱਖ ਮੰਤਰੀ ਨੂੰ ਯਾਦ ਕਰਵਾਏ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ : ਆਗੂ
    • 22 ਜਨਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹਿਣ ਕਾਰਨ, ਗੁੱਸੇ ’ਚ ਆਏ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਵਾਅਦਾਖਿਲਾਫੀ ਯਾਦ ਦਿਵਾਉਂਦੇ ਹੋਏ ਖੂਨ ਨਾਲ ਚਿੱਠੀਆਂ ਲਿਖੀਆਂ। ਇਨ੍ਹਾਂ ਪੱਤਰਾਂ ’ਚ ਉਨ੍ਹਾਂ ਨੇ ਸਰਕਾਰ ’ਤੇ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਤੇ ਅਣਦੇਖੀ ਕਰਨ ਦਾ ਦੋਸ਼ ਲਾਇਆ ਤੇ ਮੰਗ ਕੀਤੀ ਕਿ ਉਨ੍ਹਾਂ ਦੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ। Sunam News

    ਇਹ ਖਬਰ ਵੀ ਪੜ੍ਹੋ : Kisan Andolan: ਸਰਵਨ ਸਿੰਘ ਪੰਧੇਰ ਦਾ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ, ਵੇਖੋ

    ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ 137ਵੇਂ ਦਿਨ ’ਚ ਦਾਖਲ ਹੋ ਗਈ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਰਘੁਬੀਰ ਸਿੰਘ, ਗੁਰਦੀਪ ਚੰਦ, ਪਰਦੀਪ ਸਿੰਘ ਬੱਬੇਹਾਲੀ, ਰਮਨਦੀਪ ਵਿਸਿਸ਼ਟ, ਗੁਰਪ੍ਰੀਤ ਸਿੱਧੂ, ਰਾਜਿੰਦਰ ਹਿੰਮਤਪੁਰਾ, ਇਕਬਾਲ ਸਿੰਘ, ਨਰਿੰਦਰ ਬਰਾੜ ਤੇ ਨਰਦੀਪ ਸ਼ਰਮਾ ਤੇ ਅੰਦੋਲਨਕਾਰੀਆਂ ਦੀ ਅਗਵਾਈ ਕਰ ਰਹੇ ਹੋਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਮੁਲਾਕਾਤ ਕਰਨ ਦੀ ਖੇਚਲ ਨਹੀਂ ਕੀਤੀ। ਕੰਪਿਊਟਰ ਅਧਿਆਪਕ ਸਾਥੀ ਕਾਮਰੇਡ ਰਣਜੀਤ ਸਿੰਘ ਦਾ ਵਰਤ 13ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਤੇ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਪਹਿਲ ਨਹੀਂ ਕੀਤੀ ਗਈ ਹੈ।

    ਮੁੱਖ ਮੰਤਰੀ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ… | Sunam News

    50 ਤੋਂ ਜ਼ਿਆਦਾ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਆਪਣੇ ਖੂਨ ਨਾਲ ਲਿਖੇ ਪੱਤਰ ਭੇਜੇ ਹਨ। ਇਨ੍ਹਾਂ ਪੱਤਰਾਂ ਰਾਹੀਂ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਈ, ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਅੰਦੋਲਨਕਾਰੀ ਆਗੂਆਂ ਨੇ ਕਿਹਾ ਕਿ ਇਹ ਪੱਤਰ ਨਾ ਸਿਰਫ਼ ਮੁੱਖ ਮੰਤਰੀ ਨੂੰ ਭੇਜੇ ਗਏ ਹਨ, ਸਗੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਵੀ ਸੌਂਪੇ ਜਾਣਗੇ। Sunam News

    Sunam News
    ਤਸਵੀਰ : ਆਪਣੇ ਖੂਨ ਨਾਲ ਲਿਖੇ ਪੱਤਰ ਦਿਖਾਉਂਦੇ ਹੋਏ ਕੰਪਿਊਟਰ ਅਧਿਆਪਕ।

    ਦਿੱਲੀ ’ਚ ਵੱਡੇ ਪ੍ਰਦਰਸ਼ਨ ਦੀ ਤਿਆਰੀ… | Sunam News

    ਦਿੱਲੀ ਵਿੱਚ ਆਉਣ ਵਾਲੇ ਫਰਵਰੀ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੰਪਿਊਟਰ ਅਧਿਆਪਕਾਂ ਵੱਲੋਂ 22 ਜਨਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹ ਦਿੱਲੀ ਦੇ ਲੋਕਾਂ ਨੂੰ ਦੱਸਣਗੇ ਕਿ ਕਿਵੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਖਿਲਾਫੀ ਕਰਦੇ ਹੋਏ ਉਨ੍ਹਾਂ ਦੇ ਅਧਿਕਾਰਾਂ ਘਾਣ ਕੀਤਾ ਹੈ।

    50 ਤੋਂ ਜ਼ਿਆਦਾ ਮੀਟਿੰਗਾਂ ਦਾ ਸਿੱਟਾ ਰਿਹਾ ‘ਸਿਫਰ’…

    ਅਧਿਆਪਕਾਂ ਨੇ ਸਰਕਾਰ ’ਤੇ ਵਾਅਦਾ ਤੋੜਨ ਤੇ ਧੋਖੇ ਦਾ ਦੋਸ਼ ਲਾਇਆ ਤੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੇ ਸੂਬਾ ਪ੍ਰਧਾਨ ਅਰੋੜਾ ਨਾਲ 50 ਤੋਂ ਵੱਧ ਮੀਟਿੰਗਾਂ ਕਰਨ ਦੇ ਬਾਵਜੂਦ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੀਟਿੰਗਾਂ ਸਰਫ ਡੰਗ ਟਪਾਊ ਹੀ ਸਾਬਿਤ ਹੋਈਆਂ ਹਨ ਤੇ ਇਨ੍ਹਾਂ ਦਾ ਨਤੀਜਾ ਸਿਫਰ ਰਿਹਾ ਹੈ। ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਹੁਣ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ। ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ। ਨਾਲ ਹੀ, ਦਿੱਲੀ ’ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਦੀ ਉਲੰਘਣਾ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here