Vidhan Sabha Ludhiana: ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ 11 ਜਨਵਰੀ ਤੋਂ ਸੀਟ ਖ਼ਾਲੀ ਦਾ ਨੋਟੀਫਿਕੇਸ਼ਨ ਜਾਰੀ
Vidhan Sabha Ludhiana: ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਇਸ ਵਿਧਾਨ ਸਭਾ ਸੀਟ ਨੂੰ ਖ਼ਾਲੀ ਕਰਾਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸੀਟ ਨੂੰ 11 ਜਨਵਰੀ ਤੋਂ ਹੀ ਖ਼ਾਲੀ ਕਰਾਰ ਦਿੱਤਾ ਗਿਆ ਹੈ, ਕਿਉਂਕਿ 11 ਜਨਵਰੀ ਨੂੰ ਹੀ ਗੁਰਪ੍ਰੀਤ ਸਿੰਘ ਗੋਗੀ ਦਾ ਦਿਹਾਂਤ ਹੋਇਆ ਸੀ।
ਪੰਜਾਬ ਵਿਧਾਨ ਸਭਾ ਨੇ ਇਸ ਨੋਟੀਫਿਕੇਸ਼ਨ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਵੀ ਭੇਜ ਦਿੱਤਾ ਗਿਆ ਹੈ, ਕਿਉਂਕਿ ਇਸ ਨੋਟੀਫਿਕੇਸ਼ਨ ਦੇ ਅਨੁਸਾਰ 10 ਜੁਲਾਈ 2025 ਤੋਂ ਪਹਿਲਾਂ ਇਸ ਵਿਧਾਨ ਸਭਾ ਸੀਟ ’ਤੇ ਚੋਣ ਕਰਵਾਈ ਜਾਣੀ ਜਰੂਰੀ ਹੈ। ਕਿਸੇ ਵੀ ਵਿਧਾਨ ਸਭਾ ਜਾਂ ਫਿਰ ਲੋਕ ਸਭਾ ਸੀਟ ਦੇ ਖ਼ਾਲੀ ਕਰਾਰ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 6 ਮਹੀਨੇ ਵਿੱਚ ਚੋਣ ਕਰਵਾਈ ਜਾਣੀ ਜਰੂਰੀ ਹੁੰਦੀ ਹੈ। Vidhan Sabha Ludhiana
Read Also : Punjab Teachers News: ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖਾਹ ’ਚ ਫਿਲਹਾਲ ਨਹੀਂ ਹੋਏਗੀ ਕਟੌਤੀ
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੁਧਿਆਣਾ ਪੱਛਮੀ ਤੋਂ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਪੁੱਜੇ ਗੁਰਪ੍ਰੀਤ ਸਿੰਘ ਗੋਲੀ ਦੀ ਬੀਤੇ ਹਫ਼ਤੇ 11 ਜਨਵਰੀ ਨੂੰ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ ਸੀ। ਇਸ ਅਚਾਨਕ ਹੋਈ ਮੌਤ ਤੋਂ ਬਾਅਦ ਪਰਿਵਾਰ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਵੀ ਵੱਡਾ ਝਟਕਾ ਲੱਗਿਆ ਸੀ, ਕਿਉਂਕਿ ਗੁਰਪ੍ਰੀਤ ਸਿੰਘ ਗੋਗੀ ਦੀ ਆਮ ਆਦਮੀ ਪਾਰਟੀ ਵਿੱਚ ਵੱਡਾ ਕੱਦ ਵੀ ਸੀ। ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲੋਂ 14 ਜਨਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੀਟ ਨੂੰ ਖਾਲੀ ਕਰਾਰ ਦਿੱਤਾ ਗਿਆ ਹੈ।